06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਜ਼ਿਲ੍ਹਾ ਪੁਲਿਸ ਮੋਗਾ ਵਲੋਂ ਇਕ ਹਫਤੇ ਵਿਚ 31 ਮੁਕੱਦਮੇ ਦਰਜ ਕਰ ਕੇ 43 ਦੋਸ਼ੀ ਗ੍ਰਿਫਤਾਰ-ਜ਼ਿਲ੍ਹਾ ਪੁਲਿਸ ਮੁਖੀ

ਅਜੀਤ ਡੈਸਕ 21-06-2026
aਮੋਗਾ, 20 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਮੋਗਾ ਵਲੋਂ 13 ਜੂਨ ਤੋਂ ਲੈ ਕੇ 19 ਜੂਨ ਤੱਕ 31 ਮੁਕੱਦਮੇ ਦਰਜ ਕਰਕੇ 43 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੇ ਗਏ ਕਾਸੋ ਅਪ੍ਰੇਸ਼ਨ ਦੌਰਾਨ 9 ਮੁਕੱਦਮੇ ਦਰਜ ਕਰਕੇ 12 ਦੋਸ਼ੀਆਂ ਨੂੰ ਕਾਬੂ ਕਰਕੇ 129 ਗਰਾਮ ਹੈਰੋਇਨ, 55 ਨਸ਼ੀਲੀਆਂ ਗੋਲੀਆਂ ਅਤੇ ਇਸ ਦੇ ਨਾਲ ਹੀ ਪੰਜ ਦੋਸ਼ੀਆਂ ਨੂੰ ਕਾਬੂ ਕਰਕੇ ਇਕ ਕਿੱਲੋ ਹੈਰੋਇਨ, ਇਕ ਵਰਨਾ ਕਾਰ ਬਰਾਮਦ ਕੀਤੀ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਦੋ ਮੁਕੱਦਮੇ ਦਰਜ ਕਰਕੇ 52.500 ਲੀਟਰ ਠੇਕਾ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੁਲ 40 ਦੋਸ਼ੀ ਗ੍ਰਿਫਤਾਰ ਕਰਕੇ 1.652 ਗਰਾਮ ਹੈਰੋਇਨ, 30 ਕਿੱਲੋ ਚੂਰਾ ਪੋਸਤ, 848 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ| ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨੂੰ ਨਸ਼ਾ ਮੁਕਤ ਕਰਨ ਲਈ ਮੋਗਾ ਪੁਲਿਸ ਪੂਰੀ ਤਰ੍ਹਾਂ ਮੁਸਤੈਦੀ ਨਾਲ ਕੰਮ ਕਰ ਰਹੀ ਹੈ| ਪਿੰਡਾਂ ਦੇ ਸਰਪੰਚਾਂ, ਮੋਹਤਬਰਾਂ, ਸਪੋਰਟਸ ਕਲੱਬਾਂ ਅਤੇ ਹੋਰ ਪਤਵੰਤਿਆਂ ਨੂੰ ਨਾਲ ਲੈ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ| ਹੁਣ ਤੱਕ ਪੰਜਾਹ ਦੇ ਕਰੀਬ ਜ਼ਿਲ੍ਹੇ ਵਿਚ ਵੱਖ ਵੱਖ ਸੈਮੀਨਾਰ ਲਗਵਾਏ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਮੋਗਾ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ।
ਪਿਛਲੀ ਖ਼ਬਰ ‘ਪਿੰਡ ਬਚਾਓ� ਪੰਜਾਬ ਬਚਾਓ’� ਸੰਸਥਾ ਵਲੋਂ ਮੋਗਾ ਵਿਖੇ ਵਿਸ਼ੇਸ਼ ਸੈਮੀਨਾਰ ਅਗਲੀ ਖ਼ਬਰ ਸੁਰਜੀਤ ਸਿੰਘ ਕੜਿਆਲ ਵਲੋਂ ਮੱਖਣ ਬਰਾੜ ਦਾ ਵਿਨੀਪੈੱਗ ਪਹੁੰਚਣ ‘ਤੇ ਨਿੱਘਾ ਸੁਆਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।