03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪਵਨ ਗੋਇਲ ਨੂੰ ਵਪਾਰ ਮੰਡਲ ਦਾ ਪ੍ਰਧਾਨ ਬਣਨ ’ਤੇ ਸੁਰਿੰਦਰ ਬਾਂਸਲ ਵਲੋਂ ਵਿਸ਼ੇਸ਼ ਸਨਮਾਨ

ਅਜੀਤ ਡੈਸਕ 23-06-2026
ਬਾਘਾ ਪੁਰਾਣਾ, 22 ਜੂਨ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਬਾਘਾ ਪੁਰਾਣਾ ਦੇ ਵਪਾਰ ਮੰਡਲ ਦਾ ਪ੍ਰਧਾਨ ਪਵਨ ਗੋਇਲ ਨੂੰ ਨਿਯੁਕਤ ਕੀਤੇ ਜਾਣ ‘ਤੇ ਅੱਜ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰਪਾਲ ਬਾਂਸਲ (ਡੀ.ਐਮ. ਵਾਲਿਆਂ) ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਪਵਨ ਗੋਇਲ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਰਿਹਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਿੰਦਰਪਾਲ ਬਾਂਸਲ ਨੇ ਕਿਹਾ ਕਿ ਪਵਨ ਗੋਇਲ ਦੀ ਨਿਯੁਕਤੀ ਨਾਲ ਸ਼ਹਿਰ ਅਤੇ ਵਪਾਰ ਮੰਡਲ ਵਿਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪਵਨ ਗੋਇਲ ਇਕ ਮਿਹਨਤੀ ਅਤੇ ਸਮਰਪਿਤ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਵਪਾਰ ਮੰਡਲ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਹਮੇਸ਼ਾ ਹੀ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਯੋਗ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਪਵਨ ਗੋਇਲ ਦੀ ਨਿਯੁਕਤੀ ਵੀ ਇਸੇ ਲੜੀ ਦਾ ਹਿੱਸਾ ਹੈ, ਜਿਸ ਨਾਲ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਸੁਰਿੰਦਰਪਾਲ ਬਾਂਸਲ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸ਼ਵਾਸ ਜਤਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਬਾਘਾ ਪੁਰਾਣਾ ਤੋਂ ਆਪਣੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਭਾਰੀ ਬਹੁਮਤ ਨਾਲ ਜਿਤਾਏਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਵਿਚ ਪਾਰਟੀ ਪ੍ਰਤੀ ਭਰੋਸਾ ਲਗਾਤਾਰ ਵੱਧ ਰਿਹਾ ਹੈ। ਇਸ ਮੌਕੇ ਹੋਰਨਾਂ ਹਾਜ਼ਰ ਆਗੂਆਂ ਵਿਚ ਵਿਕਰਮ ਬਾਂਸਲ, ਸਾਹਿਲ ਬਾਂਸਲ, ਸੋਮਪਾਲ ਸੋਮੀ, ਰਜੇਸ਼ ਰਾਜਾ, ਸੋਮੀ ਪ੍ਰੋਪਰਟੀ ਡੀਲਰ, ਦਵਿੰਦਰ ਚੀਕਾ, ਲੱਕੀ ਧਮੀਜਾ, ਰਾਜਾ ਮਿੱਤਲ, ਰਾਹੁਲ ਸੋਨੀ ਚੰਦਨ ਸਮੇਤ ਕਈ ਹੋਰ ਪਾਰਟੀ ਵਰਕਰ ਮੌਜੂਦ ਸਨ। ਸਭ ਨੇ ਮਿਲ ਕੇ ਪਵਨ ਗੋਇਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਦਸਤਾਰ ਚੇਤਨਾ ਮਾਰਚ ਕਮੇਟੀ ਮੋਗਾ ਵਲੋਂ ਛੇ ਰੋਜ਼ ਦਸਤਾਰ ਸਿਖਲਾਈ ਕੈਂਪ ਅਗਲੀ ਖ਼ਬਰ ਮਾਨਸਰੋਵਰ ਸਾਹਿਤਕ ਅਕਾਦਮੀ ਵਲੋਂ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।