07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਘੋਲੀਆ ਨਿਵਾਸ (ਬਰੈਂਪਟਨ) ਪਹੁੰਚਣ ’ਤੇ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਸ਼ਾਨਦਾਰ ਸਵਾਗਤ

ਅਜੀਤ ਡੈਸਕ 24-06-2026

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਕੈਨੇਡਾ ਫੇਰੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਦੇ ਆਗੂ ਅਤੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਬਰੈਂਪਟਨ ਵਿਖੇ ਘੋਲੀਆ ਨਿਵਾਸ ਪਹੁੰਚਣ ‘ਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਵਲੋਂ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਬਚਿੱਤਰ ਸਿੰਘ ਘੋਲੀਆ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਵਲੋਂ ਫੁੱਲਾਂ ਦੇ ਗੁਲਦਸਤਿਆਂ ਨਾਲ ਸਨਮਾਨਿਤ ਕਰਦਿਆਂ ਮੱਖਣ ਬਰਾੜ ਦਾ ਦਿਲੋਂ ਸਵਾਗਤ ਕੀਤਾ। ਸਮਾਗਮ ਦੌਰਾਨ ਪੰਜਾਬੀ ਰਵਾਇਤਾਂ ਅਨੁਸਾਰ ਮਿਲਣੀ ਦਾ ਮਾਹੌਲ ਬਣਿਆਂ ਰਿਹਾ ਅਤੇ ਹਾਜ਼ਰ ਸੰਗਤ ਵਲੋਂ ਖ਼ੁਸ਼ੀ ਅਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਮੱਖਣ ਬਰਾੜ ਨੇ ਪ੍ਰਵਾਸੀ ਪੰਜਾਬੀਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ, ਨੌਜਵਾਨਾਂ ਦੇ ਭਵਿੱਖ, ਕਿਸਾਨੀ, ਸਮਾਜਿਕ ਵਿਕਾਸ ਅਤੇ ਪੰਜਾਬੀ ਭਾਈਚਾਰੇ ਦੀ ਇਕਜੁੱਟਤਾ ਵਰਗੇ ਅਹਿਮ ਵਿਸ਼ਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਜਿਸ ਵੀ ਕੋਨੇ ਵਿਚ ਪੰਜਾਬੀ ਵੱਸਦੇ ਹਨ, ਉਹ ਆਪਣੀ ਮਿੱਟੀ, ਭਾਸ਼ਾ ਅਤੇ ਵਿਰਾਸਤ ਨਾਲ ਡੂੰਘਾ ਨਾਤਾ ਬਣਾਈ ਰੱਖਦੇ ਹਨ ਅਤੇ ਉਹ ਪੰਜਾਬ ਦੀ ਤਰੱਕੀ ਲਈ ਹਮੇਸ਼ਾ ਚਿੰਤਤ ਰਹਿੰਦੇ ਹਨ। ਬਚਿੱਤਰ ਸਿੰਘ ਘੋਲੀਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੱਖਣ ਬਰਾੜ ਵਰਗੇ ਆਗੂਆਂ ਦਾ ਵਿਦੇਸ਼ਾਂ ਵਿਚ ਆਉਣਾ ਪ੍ਰਵਾਸੀ ਪੰਜਾਬੀਆਂ ਲਈ ਖ਼ਾਸ ਮਹੱਤਵ ਰੱਖਦਾ ਹੈ, ਕਿਉਂਕਿ ਇਸ ਨਾਲ ਪੰਜਾਬ ਨਾਲ ਜੁੜਾਅ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਵੱਸਦਾ ਪੰਜਾਬੀ ਭਾਈਚਾਰਾ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਖੜ੍ਹਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਆਪਣਾ ਯੋਗਦਾਨ ਪਾਉਂਦਾ ਰਹੇਗਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬੇਅੰਤ ਸਿੰਘ ਧਾਲੀਵਾਲ, ਵਿਸ਼ਵਜੀਤ ਸਿੰਘ ਲਿਟਲੂ ਗਰੇਵਾਲ, ਹੈਰੀ ਬਰਾੜ ਖੋਟੇ, ਜਗਸੀਰ ਸਿੰਘ ਘੋਲੀਆ, ਗੁਰਵਿੰਦਰ ਸਿੰਘ ਅਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਦੌਰਾਨ ਸਨੇਹੀਆਂ ਵਲੋਂ ਪੰਜਾਬ ਦੀ ਚੜ੍ਹਦੀ ਕਲਾ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ। ਸਮੁੱਚੇ ਤੌਰ ‘ਤੇ ਘੋਲੀਆ ਨਿਵਾਸ ਵਿਖੇ ਹੋਈ ਇਹ ਮਿਲਣੀ ਪ੍ਰਵਾਸੀ ਪੰਜਾਬੀਆਂ ਦੇ ਆਪਣੇ ਪਣ, ਪਿਆਰ ਅਤੇ ਪੰਜਾਬ ਨਾਲ ਅਟੁੱਟ ਰਿਸ਼ਤੇ ਦੀ ਖ਼ੂਬਸੂਰਤ ਝਲਕ ਬਣ ਕੇ ਸਾਹਮਣੇ ਆਈ।

ਪਿਛਲੀ ਖ਼ਬਰ ਕਮਿਊਨਿਟੀ ਹੈਲਥ ਅਫਸਰਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ ਅਗਲੀ ਖ਼ਬਰ ਗੁਰਦੇਵ ਸਿੰਘ ਚੌਹਾਨ ਵਿਮੁਕਤ ਜਾਤੀ ਭਲਾਈ ਬੋਰਡ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।