22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨਿਹਾਲ ਸਿੰਘ ਵਾਲਾ ’ਚ ਮੌਜੂਦਾ ਚਾਰ ਆਜ਼ਾਦ ਬਲਾਕ ਸੰਮਤੀ ਮੈਂਬਰ ਅਕਾਲੀ ਦਲ (ਬ) ’ਚ ਸ਼ਾਮਿਲ

ਅਜੀਤ ਡੈਸਕ 25-06-2026


ਨਿਹਾਲ ਸਿੰਘ ਵਾਲਾ, 24 ਜੂਨ (ਸੁਖਦੇਵ ਸਿੰਘ ਖ਼ਾਲਸਾ)-ਅੱਜ ਨਿਹਾਲ ਸਿੰਘ ਵਾਲਾ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਹਲਕਾ ਇੰਚਾਰਜ ਰਾੇਜਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਹਲਕੇ ਦੇ ਵੱਖ-ਵੱਖ ਬਲਾਕ ਸੰਮਤੀ ਜ਼ੋਨਾਂ ਤੋਂ ਆਜ਼ਾਦ ਤੌਰ ’ਤੇ ਜਿੱਤ ਪ੍ਰਾਪਤ ਕਰਨ ਵਾਲੇ ਚਾਰ ਬਲਾਕ ਸੰਮਤੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਤੋਂ ਇਲਾਵਾ ਕਈ ਸੀਨੀਅਰ ਅਕਾਲੀ ਆਗੂਆਂ ਦੀ ਮੌਜੂਦਗੀ ’ਚ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ । ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋਣ ਵਾਲੇ ਮੈਂਬਰਾਂ ‘ਚ ਜ਼ੋਨ ਬੁੱਟਰ ਤੋਂ ਬੀਬੀ ਪਲਵਿੰਦਰ ਕੌਰ ਢਿੱਲੋਂ, ਜ਼ੋਨ ਲੋਪੋਂ ਤੋਂ ਪ੍ਰਤਾਪ ਸਿੰਘ, ਜ਼ੋਨ ਮਾਣੂੰਕੇ ਤੋਂ ਠੇਕੇਦਾਰ ਜਸਕਰਨਦੀਪ ਸਿੰਘ ਜੱਸੀ ਅਤੇ ਜ਼ੋਨ ਤਖ਼ਤੂਪੁਰਾ ਤੋਂ ਤ੍ਰਿਸ਼ਨ ਸਿੰਘ ਨੇ ਪਾਰਟੀ ‘ਚ ਸ਼ਾਮਲ ਹੋ ਕੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀ ਮਜ਼ਬੂਤੀ ਅਤੇ ਬਿਹਤਰੀ ਲਈ ਪੂਰੀ ਤਨਦੇਹੀ ਨਾਲ ਪਾਰਟੀ ਦੀਆਂ ਸੇਵਾਵਾਂ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ‘ਚ ਸ਼ਮੂਲੀਅਤ ਕਰਨ ਵਾਲੇ ਚਾਰੇ ਬਲਾਕ ਸੰਮਤੀ ਮੈਂਬਰਾਂ ਦਾ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਆਪਣੇ ਰਾਜਕਾਲ ਦੌਰਾਨ ਕੀਤੇ ਪੰਜਾਬ ਦੀ ਤਰੱਕੀ ਲਈ ਕੀਤੇ ਅਥਾਹ ਵਿਕਾਸ ਕਾਰਜਾਂ ਅਤੇ ਲੋਕਾਂ ਦੀ ਭਲਾਈ ਲਈ ਲਾਗੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਨੂੰ ਅੱਜ ਵੀ ਲੋਕ ਯਾਦ ਕਰਕੇ ਆਉਣ ਵਾਲੇ ਭਵਿੱਖ ‘ਚ 2027 ‘ਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਸਰਕਾਰ ਬਣਾਉਣ ਲਈ ਪੂਰੇ ਉਤਸ਼ਾਹਿਤ ਹਨ । ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਸੀਨੀਅਰ ਅਕਾਲੀ ਹਰਭੁਪਿੰਦਰ ਸਿੰਘ ਲਾਡੀ, ਸੀਨੀਅਰ ਅਕਾਲੀ ਆਗੂ ਗੁਰਮੇਲ ਸਿੰਘ ਤਖ਼ਤੂਪੁਰਾ, ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ, ਐਸ.ਸੀ. ਵਿੰਗ ਹਲਕਾ ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ, ਤਾਰਾ ਸਿੰਘ ਮਾਣੂੰਕੇ, ਸਰਕਲ ਪ੍ਰਧਾਨ ਗੁਰਚਰਨ ਸਿੰਘ ਨੰਗਲ, ਧਰਮਿੰਦਰ ਸਿੰਘ ਸੋਨੀ ਲੋਪੋਂ, ਜਰਨੈਲ ਸਿੰਘ, ਚਰਨਜੀਤ ਸਿੰਘ ਡਾਲਾ, ਐਡਵੋਕੇਟ ਅਮਨਇੰਦਰ ਸਿੰਘ ਸੋਢੀ ਬੁੱਟਰ, ਪਰਮਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੌਰਾਨ ਵੱਡੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਬਰਾਮਦ- ਦੋ ਕਾਬੂ ਅਗਲੀ ਖ਼ਬਰ ਮੋਗਾ ’ਚ ਮਿਡ-ਡੇ-ਮੀਲ ਵਰਕਰਾਂ ਦਾ ਮਟਕਾ ਫੋੜ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।