21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਬੇਅਦਬੀ ਦੇ ਮਾਮਲੇ ’ਚ ਆਜ਼ਾਦ ਕਿਸਾਨ ਮੋਰਚਾ ਵਲੋਂ ਮੁੱਖ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 25-06-2026


ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡ ਕੁਆਰਟਰਾਂ ਮੋਗਾ, ਕਪੂਰਥਲਾ, ਫ਼ਿਰੋਜ਼ਪੁਰ, ਤਰਨਤਾਰਨ, ਲੁਧਿਆਣਾ, ਸੰਗਰੂਰ, ਫ਼ਾਜ਼ਿਲਕਾ ਅਤੇ ਮੋਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਗਏ। ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੀ ਬੇਅਦਬੀ ਨਾਲ ਜੁੜੀ ਵੀਡੀਓ ਸਾਹਮਣੇ ਆਉਣ ਕਾਰਨ ਸਿੱਖ ਸੰਗਤਾਂ ਅਤੇ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਇਸ ਮਾਮਲੇ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਦੇ ਸਤਿਕਾਰ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ‘ਚ ਜਲਦ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਪੰਜਾਬ ਭਰ ਵਿਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀ.ਕੇ.ਯੂ. ਤੋਤੇਵਾਲ, ਸਤਨਾਮ ਸਿੰਘ ਸੂਬਾ ਪ੍ਰਧਾਨ ਬੀ.ਕੇ.ਯੂ. ਮਝੈਲ, ਜਸਵੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਹੜ੍ਹ ਪੀੜਤ ਸੰਘਰਸ਼ ਕਮੇਟੀ, ਤਰਨਜੀਤ ਸਿੰਘ ਨਿਮਾਣਾ ਸੂਬਾ ਪ੍ਰਧਾਨ ਅੰਨਦਾਤਾ ਕਿਸਾਨ ਯੂਨੀਅਨ, ਭੁਪਿੰਦਰ ਸਿੰਘ ਕੋਟਦੁੰਨਾ ਸੂਬਾ ਪ੍ਰਧਾਨ ਬੀ.ਕੇ.ਯੂ. ਏਕਤਾ ਮਾਲਵਾ, ਨਛੱਤਰ ਸਿੰਘ ਬਿਜਲੀ ਨੰਗਲ ਸੂਬਾ ਪ੍ਰਧਾਨ ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਦਲਜੀਤ ਸਿੰਘ ਸਰਪੰਚ ਕੌਮੀ ਜਰਨਲ ਸਕੱਤਰ, ਗੁਰਚਰਨ ਸਿੰਘ ਜ਼ਿਲ੍ਹਾ ਪ੍ਰਧਾਨ, ਸੁੱਖ ਮੱਲ੍ਹੀ ਜਨਰਲ ਸਕੱਤਰ ਪੰਜਾਬ, ਕਾਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਕੁਲਜੀਤ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ ਮੋਗਾ, ਚੰਦਨ ਦੀਪ ਰੌਂਤਾ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ, ਸਤਨਾਮ ਸਿੰਘ ਜ਼ਿਲ੍ਹਾ ਮੀਡੀਆ ਇੰਚਾਰਜ, ਬੋਹੜ ਸਿੰਘ ਪ੍ਰਧਾਨ, ਰਣਜੀਤ ਸਿੰਘ ਮੱਲ੍ਹੀ ਤਹਿਸੀਲ ਪ੍ਰਧਾਨ ਧਰਮਕੋਟ, ਲੀਡਰ ਨੰਬਰਦਾਰ ਬਲਾਕ ਪ੍ਰਧਾਨ ਧਰਮਕੋਟ, ਮਨਦੀਪ ਸਿੰਘ ਮੰਨਾ ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਸਰਬਜੀਤ ਜੀਂਦੜਾ ਇਕਾਈ ਪ੍ਰਧਾਨ, ਤਰਨਜੀਤ ਸਿੰਘ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਕੁਲਬੀਰ ਸਿੰਘ ਕੰਗ ਕੋਰ ਕਮੇਟੀ ਮੈਂਬਰ ਪੰਜਾਬ, ਜਸਵਿੰਦਰ ਸਿੰਘ ਭੈਲ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਗੁਰਵਿੰਦਰ ਸਿੰਘ ਮੁਦਕੀ ਇਕਾਈ ਪ੍ਰਧਾਨ ਮੁਦਕੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਕੋਟਕਪੂਰਾ ’ਚ ਕਿਸਾਨਾਂ ਵਲੋਂ ਭਾਜਪਾ ਆਗੂ ਸੁਨੀਤਾ ਗਰਗ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਾਈਨਿੰਗ ਖ਼ਿਲਾਫ਼ ਮਰਨ ਵਰਤ ’ਤੇ ਬੈਠੇ ਕਿਸਾਨ ਭਜਨ ਸਿੰਘ ਨੂੰ ਮੱਖਣ ਬਰਾੜ ਵਲੋਂ ਮਿਲਿਆ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।