06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਕੈਂਬਰੀਆ ਕਾਲਜ ਕੈਨੇਡਾ ਵਿਖੇ ਮੈਂਬਰ ਪਾਰਲੀਮੈਂਟ ਦਾ ਭਰਵਾਂ ਸਵਾਗਤ

ਅਜੀਤ ਡੈਸਕ 28-06-2026
ਮੋਗਾ, 27 ਜੂਨ (ਸੁਰਿੰਦਰਪਾਲ ਸਿੰਘ)-ਕੈਨੇਡਾ ਦੌਰੇ ‘ਤੇ ਪਹੁੰਚੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ ਦਾ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਬੰਧਕ ਜੇ.ਡੀ. ਕੌੜਾ, ਵਰੁਣ ਕੌੜਾ ਅਤੇ ਪਾਕਿਸਤਾਨ ਦੇ ਸਾਬਕਾ ਮੈਂਬਰ ਪਾਰਲੀਮੈਂਟ ਰਾਏ ਅਜੀਜ ਓਲਾ ਖ਼ਾਨ ਜਿੰਨਾ ਕੋਲ ਸ੍ਰੀ ਗੰਗਾ ਸਾਗਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦਿੱਤੀ ਹੋਈ ਬਖ਼ਸ਼ਿਸ਼ ਅੱਜ ਵੀ ਸੰਭਾਲੀ ਹੋਈ ਹੈ, ਹਰਦੇਵ ਸਿੰਘ ਕੈਨੇਡਾ ਦੇ ਉੱਘੇ ਕਾਰੋਬਾਰੀ ਵਲੋਂ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਸਟੇਟ ਅਵਾਰਡੀ ਦਵਿੰਦਰਪਾਲ ਸਿੰਘ ਚੇਅਰਮੈਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਲੋਂ ਕੀਤਾ ਗਿਆ ਸੀ। ਇਸ ਮੌਕੇ ਧਨੋਆ ਸਾਹਿਬ, ਪ੍ਰੋਫੈਸਰ ਦਮਨਪ੍ਰੀਤ ਸਿੰਘ, ਕਾਲਜ ਦਾ ਸਟਾਫ਼ ਅਤੇ ਕੈਨੇਡਾ ਦੇ ਉੱਘੇ ਕਾਰੋਬਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਸਤਨਾਮ ਸਿੰਘ ਸੰਧੂ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁਣੇ ਹੋਏ ਨੁਮਾਇੰਦਿਆਂ ਵਜੋਂ ਆਪਣੇ 12 ਸਾਲ ਤੋਂ ਵੱਧ ਦਾ ਸਮਾਂ ਬਤੌਰ ਪ੍ਰਧਾਨ ਮੰਤਰੀ ਦਾ ਜਿੱਥੇ ਨਵਾਂ ਇਤਿਹਾਸ ਸਿਰਜਿਆ ਹੈ ਉੱਥੇ ਇਨ੍ਹਾਂ ਸਾਲਾਂ ਵਿਚ ਭਾਰਤ ਨੂੰ ਵਿਸ਼ਵ ਦੇ ਨਕਸ਼ੇ ਉੱਤੇ ਲਿਆਉਣ ਵਿਚ ਅਹਿਮ ਯੋਗਦਾਨ ਪਾਇਆ ਹੈ। ਭਾਰਤ ਬਹੁਤ ਜਲਦ ਅਰਥ-ਵਿਵਸਥਾ ਵਿਚ ਦੁਨੀਆ ਵਿਚ ਤੀਜੇ ਸਥਾਨ ਉੱਤੇ ਪਹੁੰਚਣ ਵਾਲਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਵੀ ਐਨ.ਆਰ.ਆਈ. ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਾਲਜ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਯੂਨੀਵਰਸਿਟੀ ਆਉਣ ਦਾ ਸੱਦਾ ਦਿੱਤਾ। ਕਾਲਜ ਦੇ ਐਮ.ਡੀ. ਵਰੁਣ ਕੌੜਾ ਨੇ ਕਾਲਜ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਦੱਸਿਆ। ਸੰਧੂ ਨੇ ਭਰੋਸਾ ਦਿਵਾਇਆ ਕਿ ਭਾਰਤ ਤੋਂ ਆਏ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਉਹ ਭਾਰਤ ਸਰਕਾਰ ਦੇ ਸਹਿਯੋਗ ਨਾਲ ਹਰ ਹੱਲ ਕਰਨ ਦੀ ਕੋਸ਼ਿਸ਼ ਕਰਨਗੇ।
ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਦੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰਾਂ ਨਾਲ ਕੀਤਾ ਸਨਮਾਨਿਤ
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਦੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰਾਂ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਖੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।