21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਝੋਨੇ ਦੀ ਲਵਾਈ ਨੂੰ ਲੈ ਕੇ ਬਿਜਲੀ ਦੇ ਮਾਮਲੇ ਵਿਚ ਫ਼ੇਲ੍ਹ ਸਾਬਤ ਹੋਈ ਆਪ ਸਰਕਾਰ-ਸਨੀ ਗਿੱਲ ਕਿਹਾ, ਕਿਸਾਨਾਂ ਵਿਚ ਮੱਚੀ ਹਾਹਾਕਾਰ

ਅਜੀਤ ਡੈਸਕ 29-06-2026
ਮੋਗਾ, 28 ਜੂਨ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਝੋਨੇ ਦੀ ਲਵਾਈ ਨੂੰ ਲੈ ਕੇ ਬਿਜਲੀ ਦੇ ਮਾਮਲੇ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਸੂਬੇ ਦੀ ਆਪ ਸਰਕਾਰ ਅਤੇ ਕਿਸਾਨਾਂ ਵਿਚ ਹਾਹਾਕਾਰ ਮੱਚੀ ਪਈ ਹੈ ਅਤੇ ਕਿਸਾਨ ਸਰਕਾਰ ਵਿਰੁੱਧ ਸੜਕਾਂ ‘ਤੇ ਆਉਣ ਲਈ ਮਜਬੂਰ ਹੈ ਅਤੇ ਕਿਸਾਨ ਜਥੇਬੰਦੀਆਂ ਵੀ ਬਿਜਲੀ ਦੀ ਸਪਲਾਈ ਨਿਰਵਿਘਨ ਨਾ ਮਿਲਣ ਕਰ ਕੇ ਸਰਕਾਰ ਦਾ ਪਿੱਟ ਸਿਆਪਾ ਕਰ ਰਹੀਆਂ ਹਨ ਅਤੇ ਜਿਹੜੀ ਸਰਕਾਰ ਦਿਨ ਵੇਲੇ ਹੀ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦੇ ਦਮਗਜੇ ਮਾਰਦੀ ਸੀ, ਹੁਣ ਝੋਨੇ ਦੀ ਲਵਾਈ ਵੇਲੇ ਉਸ ਦੀ ਫ਼ੂਕ ਨਿਕਲ ਗਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬਿਜਲੀ ਨੂੰ ਲੈ ਕੇ ਉਦਯੋਗਿਕ ਲੋਕ ਵੀ ਸਰਕਾਰ ਤੋਂ ਖ਼ਫ਼ਾ ਹਨ ਤੇ ਨਾ ਹੀ ਉਨ੍ਹਾਂ ਨੂੰ ਬਿਜਲੀ ਦੀ ਸਪਲਾਈ ਲਗਾਤਾਰ ਨਹੀਂ ਦਿੱਤੀ ਜਾ ਰਹੀ ਅਤੇ ਜੇਕਰ ਘਰੇਲੂ ਖਪਤਕਾਰਾਂ ਦੀ ਗੱਲ ਕੀਤੀ ਜਾਵੇ ਤਾਂ ਸਰਕਾਰ ਵੱਡੇ-ਵੱਡੇ ਕੱਟ ਲਗਾ ਕੇ ਝੋਨੇ ਦੀ ਲਵਾਈ ਦਾ ਬੁੱਤਾ ਸਾਰਨ ਦੇ ਰੌਂਅ ਵਿਚ ਹੈ ਅਤੇ ਲੋਕ ਘਰਾਂ ਵਿਚ ਗਰਮੀ ਵਿਚ ਮਰ ਰਹੇ ਹਨ। ਸਨੀ ਗਿੱਲ ਨੇ ਕਿਹਾ ਕਿ ਸਰਕਾਰ ਬਿਜਲੀ ਦਾ ਉਤਪਾਦਨ ਨਹੀਂ ਕਰ ਸਕੀ ਕਿਉਂਕਿ ਵਿਭਾਗ ਕੋਲ ਫ਼ੰਡਾਂ ਦੀ ਵੱਡੀ ਕਮੀ ਹੈ ਅਤੇ ਸਰਕਾਰ ਨੂੰ ਬਿਜਲੀ ਵਿਭਾਗ ਦੇ ਕਰਮਚਾਰੀਆਂ ਲਈ ਤਨਖ਼ਾਹਾਂ ਦੇਣੀਆਂ ਵੀ ਔਖੀਆਂ ਹੋਈਆਂ ਪਈਆਂ ਹਨ ਅਤੇ ਜਦ ਕਿ ਖੇਤੀ ਪ੍ਰਧਾਨ ਸੂਬੇ ਵਿਚ ਝੋਨੇ ਦੀ ਫ਼ਸਲ ਦੀ ਲਵਾਈ ਜ਼ੋਰਾਂ ‘ਤੇ ਹੈ ਅਤੇ ਜੇਕਰ ਬਿਜਲੀ ਦੀ ਸਪਲਾਈ ਨਿਰਵਿਘਨ ਨਾ ਦਿੱਤੀ ਗਈ, ਸੂਬੇ ਦੀ ਖੇਤੀ ਅਰਥ-ਵਿਵਸਥਾ ਖ਼ਤਰੇ ਵਿਚ ਪੈ ਜਾਵੇਗੀ। ਸਨੀ ਗਿੱਲ ਨੇ ਕਿਹਾ ਕਿ ਹੁਣ ਗ਼ਲਤ ਨੀਤੀਆਂ ਕਾਰਨ ਸਰਕਾਰ ਬਿਜਲੀ ਮਾਮਲੇ ਵਿਚ ਦਿਸ਼ਾਹੀਣ ਹੋ ਗਈ ਹੈ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਬੀ.ਕੇ.ਯੂ. ਤੋਤੇ ਵਾਲਾ ਦੇ ਆਗੂਆਂ ਨਾਲ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਆਪੋ-ਆਪਣੇ ਪਿੰਡਾਂ ‘ਚ ਰਹਿ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਵਰਕਰ-ਪ੍ਰਧਾਨ ਨਿਹਾਲ ਸਿੰਘ ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।