20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਰਪੰਚਾਂ ਨੂੰ ਮਾਣਭੱਤਾ ਦੇਣਾ ਮਾਨ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ-ਵਿਧਾਇਕ ਬਿਲਾਸਪੁਰ

ਅਜੀਤ ਡੈਸਕ 29-06-2026
ਨਿਹਾਲ ਸਿੰਘ ਵਾਲਾ, 28 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੁਆਰਾ ਸਰਪੰਚਾਂ ਨੂੰ 15 ਅਗਸਤ ਤੋਂ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣਭੱਤਾ ਜਾਰੀ ਕਰਨ ਦਾ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਅਤੇ ਦੂਰਅੰਦੇਸ਼ੀ ਵਾਲਾ ਫ਼ੈਸਲਾ ਹੈ। ਹੁਣ ਪੰਜਾਬ ਭਰ ਦੇ ਸਰਪੰਚਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਮਿਲਿਆ ਕਰਨਗੇ ਤਾਂ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹ ਸਕਣ। ਇਹ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸੂਬਾ ਸਰਕਾਰ ਦੇ ਤਾਜ਼ਾ ਫ਼ੈਸਲੇ ਦੇ ਸਬੰਧ ਵਿਚ ਕਹੇ। ਵਿਧਾਇਕ ਬਿਲਾਸਪੁਰ ਨੇ ਦੱਸਿਆ ਕਿ ਮੁਲਕ ਦੀ ਆਜ਼ਾਦੀ ਤੋਂ ਬਾਅਦ ਕਿਸੇ ਹੋਰ ਸਰਕਾਰ ਨੇ ਐਨੇ ਵਿਕਾਸ ਕਾਰਜ ਨਹੀਂ ਕੀਤੇ ਜਿੰਨੇ ਭਗਵੰਤ ਸਿੰਘ ਮਾਨ ਸਰਕਾਰ ਨੇ ਕਰਕੇ ਦਿਖਾ ਦਿੱਤੇ ਹਨ। ਉਨ੍ਹਾਂ ਖ਼ੁਲਾਸਾ ਕੀਤਾ ਕਿ ਕਿਸਾਨਾਂ ਦੇ ਖੇਤਾਂ ਵਿਚ ਟੇਲਾਂ ਤੱਕ ਪਾਣੀ ਨਿਰਵਿਘਨ ਮਿਲਣ ਲੱਗਿਆ ਹੈ। ਨਵੇਂ ਮੋਘੇ ਲਗਾਏ ਜਾ ਰਹੇ ਹਨ। ਮੋਟਰਾਂ ਲਈ ਬਿਜਲੀ ਸਪਲਾਈ ਦਿਨ ਸਮੇਂ ਦਿੱਤੀ ਜਾ ਰਹੀ ਹੈ। ਮਾਨ ਸਰਕਾਰ ਦੇ ਅਜਿਹੇ ਫ਼ੈਸਲਿਆਂ ਤੋਂ ਕਿਸਾਨ ਭਾਈਚਾਰਾ ਖ਼ੁਸ਼ ਹੈ। ਪੰਜਾਬ ਦੇ ਵਿਕਾਸ ਲਈ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੀਆਂ ਜਾਣਗੀਆਂ। ਪੰਜਾਬ ਦੇ ਲੋਕ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਸਰਕਾਰ ਨੇ ਸਾਰੇ ਵਰਗਾਂ ਦੀ ਭਲਾਈ ਲਈ ਅਨੇਕਾਂ ਕਾਰਜ ਕਰਕੇ ਨਵੇਂ ਵਿਕਾਸ ਅਧਿਆਏ ਲਿਖੇ ਹਨ।
ਪਿਛਲੀ ਖ਼ਬਰ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਸਾਲਾਨਾ ਬਰਸੀ ਸਮਾਗਮ ਅੱਜ ਅਗਲੀ ਖ਼ਬਰ ਸ਼ੂਗਰ ਚੇਤਨਾ ਸੁਸਾਇਟੀ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ, 69 ਲੋਕਾਂ ਨੇ ਕਰਵਾਈ ਸਿਹਤ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।