09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮੁੱਖ ਮੰਤਰੀ ਭਗਵੰਤ ਮਾਨ ਦੀ ਚੜ੍ਹਤ ਨੂੰ ਦੇਖ ਕੇ ਵਿਰੋਧੀ ਘਬਰਾਏ, ਬਦਨਾਮ ਕਰਨ ਲਈ ਘਟੀਆ ਸਿਆਸਤ ’ਤੇ ਉੱਤਰੇ-ਗਗਨਦੀਪ

ਅਜੀਤ ਡੈਸਕ 30-06-2026
ਸੁਲਤਾਨਪੁਰ ਲੋਧੀ, 29 ਜੂਨ (ਪ.ਪ.)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਹੱਕਾਂ ਲਈ ਲਏ ਗਏ ਇਤਿਹਾਸਕ ਫ਼ੈਸਲਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਵਿਚ ਇਹ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਬੇਖ਼ੌਫ ਹੋ ਕੇ ਸੂਬੇ ਦੇ ਹਿੱਤਾਂ ਲਈ ਸਟੈਂਡ ਲਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਚੜ੍ਹਤ ਦੇਖ ਕੇ ਵਿਰੋਧੀਆਂ ਵਲੋਂ ਘਟੀਆ ਪੱਧਰ ਦੀ ਸਿਆਸਤ ਆਰੰਭ ਕਰ ਦਿੱਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਵਿਸ਼ੇਸ਼ ਮੁਲਾਕਾਤ ਕਰਨ ਸਮੇਂ ਕਰਦਿਆਂ ਕਿਹਾ ਕਿ ਜੋ ਵੀਡੀਓ ਮੁੱਖ ਮੰਤਰੀ ਦੀ ਕੈਨੇਡਾ ਵਿਚ ਰਹਿੰਦੇ ਇਕ ਵਿਅਕਤੀ ਵੱਲੋਂ ਜਾਰੀ ਕੀਤੀ ਗਈ ਹੈ, ਉਸ ਵਿਚ ਕੋਈ ਵੀ ਸਚਾਈ ਨਹੀਂ ਹੈ |ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਵਿਰੋਧੀਆਂ ਵਿਚ ਵੱਡੀ ਬੌਖਲਾਹਟ ਪਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਵਿਰੋਧੀ ਘਟੀਆ ਰਾਜਨੀਤੀ ਕਰਨ ਲੱਗ ਪਏ ਹਨ | ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਹਰਮਨ ਪਿਆਰਤਾ ਨੂੰ ਦੇਖਦਿਆਂ ਸਾਰੇ ਵਿਰੋਧੀ ਇਕੱਠੇ ਹੋ ਕੇ ਉਨ੍ਹਾਂ ਨੂੰ ਬਦਨਾਮ ਕਰਨ ਤੇ ਤੁਲੇ ਹੋਏ ਹਨ |ਜਦ ਕਿ ਪੰਜਾਬ ਦੇ ਲੋਕ ਅਸਲੀਅਤ ਜਾਣਦੇ ਹਨ | ਉਨ੍ਹਾਂ ਨੇ ਕਿਹਾ ਕਿ ਫ਼ਰਜ਼ੀ ਵੀਡੀਓ ਵਿਚ ਅਸਲੀਅਤ ਕੁੱਝ ਨਹੀਂ ਹੈ,ਇਹ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਸਾਜ਼ਿਸ਼ ਰਚੀ ਗਈ ਸੀ ਜਿਸ ਦਾ ਪਰਦਾਫਾਸ਼ ਹੋ ਚੁੱਕਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਵਿਚ ਮੁੜ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲੇਗਾ |
ਪਿਛਲੀ ਖ਼ਬਰ ਮਰਨ ਵਰਤ ਉੱਪਰ ਬੈਠੇ ਕਿਸਾਨ ਭਜਨ ਸਿੰਘ ਚੱਕ ਭੋਰਾ ਦਾ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਬਹਿਰੂ ਗਰੁੱਪ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਧਰਮ ਦਾ ਸਹਾਰਾ ਲੈ ਕੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਵਾਲਿਆਂ ਨੂੰ ਮੂੰਹ ਦੀ ਖਾਣੀ ਪਵੇਗੀ-ਅੰਮ੍ਰਿਤਪਾਲ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।