10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਤੇ ਸਰਗਰਮ ਵਰਕਰਾਂ ਦੀ ਮੀਟਿੰਗ ਭਲਕੇ-ਧੱਲੇਕੇ

ਅਜੀਤ ਡੈਸਕ 30-06-2026
ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ)-ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਤੋਂ ਪ੍ਰੈੱਸ ਸਕੱਤਰ ਭਾਈ ਹਰਪ੍ਰੀਤ ਸਿੰਘ ਧੱਲੇਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਮਹੀਨੇ ਦੀ ਤਰ੍ਹਾਂ ਇਕ ਜੁਲਾਈ ਦਿਨ ਬੁੱਧਵਾਰ ਨੂੰ ਠੀਕ 12 ਵਜੇ ਸਥਾਨ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਵਿਖੇ ਮੀਟਿੰਗ ਵਿਚ ਪਿਛਲੇ ਦਿਨੀਂ ਜਲੰਧਰ ਵਿਖੇ ਪੰਥਕ ਜਥੇਬੰਦੀਆਂ ਦੀ ਏਕਤਾ ਬਾਰੇ ਵਿਚਾਰਾਂ ਕਰ ਕੇ ਸਾਰੀਆਂ ਪੰਥਕ ਜਥੇਬੰਦੀਆਂ ਦੇ ਵਰਕਰਾਂ ਨਾਲ ਸੰਪਰਕ ਕਰ ਕੇ ਮੋਗਾ ਜ਼ਿਲ੍ਹੇ ਅੰਦਰ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ। ਮੀਟਿੰਗ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ, ਜ਼ਿਲ੍ਹਾ ਪ੍ਰਧਾਨ ਜਥੇਦਾਰ ਕਰੋੜ ਸਿੰਘ ਤਲਵੰਡੀ, ਬਲਜੀਤ ਸਿੰਘ ਅਕਾਲੀਆਂ ਵਾਲਾ, ਗੁਰਲਾਲ ਸਿੰਘ ਧਰਮਕੋਟ, ਗੁਰਪ੍ਰੀਤ ਸਿੰਘ ਜੌਹਲ, ਜਥੇਦਾਰ ਸਵਰਨ ਸਿੰਘ ਵੱਡਾ ਘਰ, ਜੀਤ ਸਿੰਘ ਸਰਪੰਚ ਕੋਰੇਵਾਲਾ, ਮਾਸਟਰ ਸੁਖਚੈਨ ਸਿੰਘ ਸੇਖਾ, ਸਤਵੰਤ ਸਿੰਘ ਮੋਗਾ, ਜਥੇਦਾਰ ਮੰਗਲ ਸਿੰਘ ਵੱਡਾ ਘਰ, ਭਾਈ ਰਣਜੀਤ ਸਿੰਘ ਧਰਮਕੋਟ ਸਮੇਤ ਹੋਰ ਪੰਥ ਬੁਲਾਰੇ ਸੰਗਤਾਂ ਨੂੰ ਸੰਬੋਧਨ ਕਰਨਗੇ। ਸਮੂਹ ਅਹੁਦੇਦਾਰ ਅਤੇ ਵਰਕਰ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨ।
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਰੋਕਣ ਬਾਰੇ ਦਸਮੇਸ਼ ਸਕੂਲ ਵਿਚ ਸਮਾਗਮ ਅਗਲੀ ਖ਼ਬਰ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।