10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਰੋਕਣ ਬਾਰੇ ਦਸਮੇਸ਼ ਸਕੂਲ ਵਿਚ ਸਮਾਗਮ

ਅਜੀਤ ਡੈਸਕ 30-06-2026
ਨਿਹਾਲ ਸਿੰਘ ਵਾਲਾ, 29 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਅਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਅੰਤਰ ਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗੈਰ ਕਾਨੂੰਨੀ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਦੇਖ ਰੇਖ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਵਲੰਟੀਅਰਾਂ ਅਤੇ ਅਧਿਆਪਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਗਲਤ ਵਰਤੋਂ ਕਰਨ ਨਾਲ ਸਾਡਾ ਸਮਾਜ ਖੋਖਲਾ ਹੁੰਦਾ ਹੈ। ਉਨ੍ਹਾਂ ਨੇ ਅਧਿਆਪਕਾਂ ਤੇ ਵਲੰਟੀਅਰਾਂ ਨੂੰ ਇਸ ਬੁਰਾਈ ਵਿਰੁੱਧ ਡਟਣ ਦਾ ਸੱਦਾ ਦਿੱਤਾ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਹਰ ਵਰ੍ਹੇ 26 ਜੂਨ ਨੂੰ ਵਿਸ਼ਵ ਭਰ ’ਚ ਇਹ ਦਿਹਾੜਾ ਮਨਾਇਆ ਜਾਂਦਾ ਹੈ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਾ ਤਸਕਰ ਸਾਡੇ ਸਮਾਜ ਦੇ ਦੁਸ਼ਮਣ ਹਨ ਜੋ ਆਪਣੇ ਸੌੜੇ ਮੁਫਾਦਾਂ ਲਈ ਜਵਾਨੀ ਨੂੰ ਬਰਬਾਦ ਕਰਨ ਤੇ ਤੁਲੇ ਹੋਏ ਹਨ। ਵਾਈਸ ਪ੍ਰਿੰਸੀਪਲ ਮੀਨਾ ਜੈਨ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਰੌਸ਼ਨੀ ਪਾਉਂਦਿਆਂ ਇਨ੍ਹਾਂ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਵਲੰਟੀਅਰਾਂ ਦੀ ਚੇਤਨਤਾ ਹੀ ਸਮਾਜ ਨੂੰ ਨਸ਼ਿਆਂ ਵਰਗੀ ਸਮਾਜਿਕ ਅਲਾਮਤ ਤੋਂ ਮੁਕਤ ਕਰਨ ’ਚ ਸਹਾਈ ਹੋ ਸਕਦੀ ਹੈ। ਇਸ ਸਮੇਂ ਹੋਰਨਾਂ ਅਧਿਆਪਕਾਂ ਨੇ ਵੀ ਆਪਣੇ ਵੱਲੋਂ ਉਸਾਰੂ ਸੁਝਾਅ ਪੇਸ਼ ਕੀਤਾ।
ਪਿਛਲੀ ਖ਼ਬਰ ਕਿਰਤੀਆਂ ਦੇ ਮਹਾਨ ਆਗੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ 23ਵੀਂ ਬਰਸੀ ਜੋਸ਼ੋ-ਖਰੋਸ਼ ਨਾਲ ਮਨਾਈ ਅਗਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਤੇ ਸਰਗਰਮ ਵਰਕਰਾਂ ਦੀ ਮੀਟਿੰਗ ਭਲਕੇ-ਧੱਲੇਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।