10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਬਿਜਲੀ ਕੱਟਾਂ ਕਰਕੇ ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਦਾ ਹੋ ਰਿਹਾ ਵੱਡਾ ਨੁਕਸਾਨ- ਬਹਿਰਾਮ ਕੇ, ਮਸੀਤਾਂ

ਅਜੀਤ ਡੈਸਕ 30-06-2026
ਕੋਟ ਈਸੇ ਖਾਂ, 29 ਜੂਨ (ਗੁਰਮੀਤ ਸਿੰਘ ਖ਼ਾਲਸਾ)-ਆਪ ਸਰਕਾਰ ਦੇ ਰਾਜ ਵਿਚ ਬਿਜਲੀ ਦੇ ਲੱਗ ਰਹੇ ਵੱਡੇ ਕੱਟਾਂ ਕਾਰਨ ਕਿਸਾਨਾਂ ਨੂੰ ਦੀਆਂ ਝੋਨੇ ਦੀਆਂ ਫ਼ਸਲਾਂ ਦਾ ਪਾਣੀ ਦੀ ਘਾਟ ਕਰਕੇ ਭਾਰੀ ਨੁਕਸਾਨ ਹੋ ਰਿਹਾ ਹੈ ਜਦ ਕਿ ਦੂਜੇ ਪਾਸੇ ਸਰਕਾਰ ਵਲੋਂ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਜਾ ਰਿਹਾ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਬਹਿਰਾਮ ਕੇ ਅਤੇ ਬਲਾਕ ਪ੍ਰਧਾਨ ਕਾਰਜ ਸਿੰਘ ਮਸੀਤਾਂ ਨੇ ਕਰਦਿਆਂ ਕਿਹਾ ਕਿ ਝੋਨੇ ਦੀ ਫ਼ਸਲ ਪਾਲਣ ਲਈ ਬਹੁਤੇ ਕਿਸਾਨਾਂ ਨੂੰ ਪਾਣੀ ਦੀ ਘਾਟ ਪੂਰੀ ਕਰਨ ਵਾਸਤੇ ਵੱਡੀ ਮਾਤਰਾ ਵਿਚ ਡੀਜ਼ਲ ਖ਼ਰੀਦਣਾ ਪੈ ਰਿਹਾ ਹੈ, ਪਰ ਖੇਤੀ ਦੇ ਖ਼ਰਚਿਆਂ ‘ਤੇ ਫ਼ਸਲਾਂ ਦੇ ਮਿਲਦੇ ਮੁੱਲਾਂ ਦਾ ਹਿਸਾਬ ਲਗਾਇਆ ਜਾਵੇ ਤਾਂ ਕਿਸਾਨਾਂ ਨੂੰ ਹੋਰ ਵੱਡਾ ਨੁਕਸਾਨ ਝੱਲਣਾ ਪਵੇਗਾ, ਜਦ ਕਿ ਵੱਡੀ ਗਿਣਤੀ ਵਿਚ ਉਹ ਛੋਟੇ ਕਿਸਾਨ ਵੀ ਹਨ ਜੋ ਬੇਹੱਦ ਮਾੜੀ ਆਰਥਿਕਤਾ ਕਾਰਨ ਡੀਜ਼ਲ ਤੱਕ ਵੀ ਨਹੀਂ ਖ਼ਰੀਦ ਸਕਦੇ। ਆਗੂਆਂ ਕਿਹਾ ਕਿ ਸਰਕਾਰ ਨੇ ਅੱਠ ਘੰਟੇ ਨਿਰਵਿਘਨ ਬਿਜਲੀ ਦਾ ਵਾਅਦਾ ਕੀਤਾ ਸੀ ਪਰ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਮਿਲ ਰਹੀ, ਇਸ ਲਈ ਸਰਕਾਰ ਕਿਸਾਨਾਂ ਦੀ ਮੁਸ਼ਕਿਲ ਵੱਲ ਜਲਦ ਧਿਆਨ ਦੇਵੇ ਤਾਂ ਜੋ ਝੋਨੇ ਦੀਆਂ ਫ਼ਸਲਾਂ ਦੀ ਪਾਲਣਾ ਹੋ ਸਕੇ।
ਪਿਛਲੀ ਖ਼ਬਰ ਅੱਤ ਦੀ ਗਰਮੀ ’ਚ ਨੇਪਰੇ ਚਾੜ੍ਹ ਰਹੇ ਹਨ ਸਿਹਤਮੰਦ ਕਰਮਚਾਰੀ ਪਲਸ ਪੋਲੀਓ ਮੁਹਿੰਮ ਨੂੰ ਅਗਲੀ ਖ਼ਬਰ ਕਿਰਤੀਆਂ ਦੇ ਮਹਾਨ ਆਗੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ 23ਵੀਂ ਬਰਸੀ ਜੋਸ਼ੋ-ਖਰੋਸ਼ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।