10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮੁੱਖ ਮੰਤਰੀ ਦੀ ਭਲੂਰ ਫੇਰੀ ਮੌਕੇ ਠੱਠੀ ਭਾਈ ਤੋਂ ਬੀਬੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵੱਡੇ ਕਾਫ਼ਲੇ ਹੋਏ ਰਵਾਨਾ

ਅਜੀਤ ਡੈਸਕ 30-06-2026
ਠੱਠੀ ਭਾਈ, 29 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਭਲੂਰ ਵਿਖੇ ਕਰਵਾਈ ਜਾ ਰਹੀ ਲੋਕ ਮਿਲਣੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸੇ ਤਹਿਤ ਪਿੰਡ ਠੱਠੀ ਭਾਈ ਤੋਂ ਬੀਬੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵੱਡੇ ਕਾਫ਼ਲੇ ਭਲੂਰ ਲਈ ਰਵਾਨਾ ਹੋਏ। ਇਸ ਮੌਕੇ ਆਮ ਆਦਮੀ ਪਾਰਟੀ ਦੀ ਬਲਾਕ ਬਾਘਾ ਪੁਰਾਣਾ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਅਤੇ ਸੀਨੀਅਰ ਆਗੂ ਮੱਖਣ ਸਿੰਘ ਅਰੋੜਾ ਦੀ ਅਗਵਾਈ ਹੇਠ ਬੀਬੀਆਂ ਨਾਲ ਭਰੀ ਇਕ ਬੱਸ ਭਲੂਰ ਲਈ ਰਵਾਨਾ ਕੀਤੀ ਗਈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਰਮੀਤ ਸਿੰਘ ਚੀਮਾ, ਦਰਸ਼ਨ ਸਿੰਘ ਫ਼ੌਜੀ, ਇਕਬਾਲ ਸਿੰਘ ਅਕਾਲੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਇਕ ਹੋਰ ਬੱਸ ਵੀ ਭਲੂਰ ਲਈ ਰਵਾਨਾ ਹੋਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿੰਡਾਂ ਦੀਆਂ ਸੱਥਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਕੇ ‘ਤੇ ਹੀ ਹੱਲ ਕਰਨ ਦੀ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਨੂੰ ਨਜ਼ਦੀਕ ਤੋਂ ਸੁਣਨ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਭਾਰੀ ਗਿਣਤੀ ਵਿਚ ਭਲੂਰ ਪਹੁੰਚ ਰਹੇ ਹਨ। ਆਗੂਆਂ ਨੇ ਦਾਅਵਾ ਕੀਤਾ ਕਿ ਹਲਕਾ ਬਾਘਾ ਪੁਰਾਣਾ ਦੇ ਪਿੰਡਾਂ ਅਤੇ ਸ਼ਹਿਰਾਂ ਤੋਂ ਲੋਕਾਂ ਦੇ ਵੱਡੇ ਕਾਫ਼ਲੇ ਭਲੂਰ ਵੱਲ ਰਵਾਨਾ ਹੋਏ ਹਨ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਲੋਕਾਂ ਵਿਚ ਮੁੱਖ ਮੰਤਰੀ ਦੀ ਇਸ ਲੋਕ ਮਿਲਣੀ ਨੂੰ ਲੈ ਕੇ ਖ਼ਾਸ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਆਮ ਲੋਕ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਤੌਰ ‘ਤੇ ਮੁੱਖ ਮੰਤਰੀ ਸਾਹਮਣੇ ਰੱਖਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਰਵਾਨਗੀ ਮੌਕੇ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖਾਸਾ ਜੋਸ਼ ਦੇਖਣ ਨੂੰ ਮਿਲਿਆ। ਵਰਕਰਾਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾਵਾਂ, ਨੌਜਵਾਨ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੀ ਹੰਗਾਮੀ ਮੀਟਿੰਗ ਵਿਚ ਸੰਘਰਸ਼ ਤੇਜ਼ ਕਰਨ ਦਾ ਐਲਾਨ ਅਗਲੀ ਖ਼ਬਰ ਬਿਜਲੀ ਸੰਕਟ ਕਾਰਨ ਕਿਸਾਨਾਂ ਦੇ ਝੋਨੇ ਸੁੱਕਣ ਦੀ ਕਗਾਰ ’ਤੇ, ਸਰਕਾਰ ਜਲਦੀ ਹੱਲ ਕਰੇ -ਬੀ.ਕੇ.ਯੂ. ਪੰਜਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।