07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਰੋਟਰੀ ਕਲੱਬ ਮੋਗਾ ਸਿਟੀ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਗਊ ਸੇਵਾ ਨਾਲ ਕਰੇਗਾ

ਅਜੀਤ ਡੈਸਕ 01-07-2026
ਮੋਗਾ, 30 ਜੂਨ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਸਿਟੀ ਦੀ ਨਵ-ਨਿਯੁਕਤ ਕਾਰਜਕਾਰਨੀ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਅਪਾਹਜ ਗਊਸ਼ਾਲਾ ਗਾਂਧੀ ਰੋਡ ਮੋਗਾ ਵਿਖੇ 1 ਜੁਲਾਈ ਨੂੰ ਸਵੇਰੇ 7:30 ਵਜੇ ਗਊ ਸੇਵਾ ਕਰਕੇ ਕਰੇਗੀ| ਇਸ ਮੌਕੇ ਗਊਆਂ ਨੂੰ ਹਰਾ ਚਾਰਾ, ਗੁੜ ਅਤੇ ਦਵਾਈਆਂ ਦਿੱਤੀਆਂ ਜਾਣਗੀਆਂ| ਕਲੱਬ ਦੇ ਚੇਅਰਮੈਨ ਰੋਟੇਰੀਅਨ ਵਿਜੇ ਮਦਾਨ, ਨਵ-ਨਿਯੁਕਤ ਪ੍ਰਧਾਨ ਰਾਜੀਵ ਬੇਦੀ, ਸਕੱਤਰ ਗੁਰਜੀਤ ਸਿੰਘ ਅਤੇ ਖਜ਼ਾਨਚੀ ਵਿਨੋਦ ਗਰਗ ਨੇ ਕਿਹਾ ਕਿ ਰੋਟਰੀ ਦਾ ਮਿਸ਼ਨ ਸੇਵਾ ਹੈ, ਮਨੁੱਖਤਾ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ ਹੁੰਦੀ| ਇਸੇ ਭਾਵਨਾ ਨਾਲ ਕਲੱਬ ਵਲੋਂ ਨਵੇਂ ਸਾਲ ਦੇ ਸੇਵਾ ਪ੍ਰੋਜੈਕਟਾਂ ਦੀ ਸ਼ੁਰੂਆਤ ਗਊ ਸੇਵਾ ਨਾਲ ਕੀਤੀ ਜਾ ਰਹੀ ਹੈ| ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਸ਼ਵ ਡਾਕਟਰ ਦਿਵਸ ਅਤੇ ਚਾਰਟਰਡ ਅਕਾਊਂਟੈਂਟ ਦਿਵਸ ਦੇ ਸਬੰਧ ਵਿਚ ਡਾਕਟਰਾਂ ਅਤੇ ਚਾਰਟਰਡ ਅਕਾਊਂਟੈਂਟਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ| ਉਨ੍ਹਾਂ ਕਲੱਬ ਅਹੁਦੇਦਾਰਾਂ ਨੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਪ੍ਰੋਜੈਕਟ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ |
ਪਿਛਲੀ ਖ਼ਬਰ ਬੀ.ਕੇ.ਯੂ. ਤੋਤੇ ਵਾਲ ਵਲੋਂ ਮਹਾਰਾਸ਼ਟਰ ਸਰਕਾਰ ਵਲੋਂ 70 ਸਾਲ ਪੁਰਾਣਾ ਸਿੱਖ ਗੁਰਦੁਆਰਾ ਐਕਟ ਰੱਦ ਕਰਨ ਅਤੇ ਨਵਾਂ ਕਾਨੂੰਨ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਮੁੱਖ ਮੰਤਰੀ ਦੇ ਨਾਂ ਦਿੱਤਾ ਯਾਦ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।