28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ 505 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ

ਅਜੀਤ ਡੈਸਕ 03-07-2026
ਮੋਗਾ, 2 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ 505 ਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਦ ਸੀ.ਆਈ.ਏ. ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਜਦ ਸਹਾਇਕ ਥਾਣੇਦਾਰ ਸਤਨਾਮ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਚੰਦ ਕੋਲ ਟੋਲ ਪਲਾਜ਼ਾ ਕੋਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਰਨਵੀਰ ਸਿੰਘ ਉਰਫ਼ ਕਰਨ ਪੁੱਤਰ ਮਨਪ੍ਰੀਤ ਸਿੰਘ ਵਾਸੀ ਵੱਡਾ ਘਰ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਉਹ ਭਾਰੀ ਮਾਤਰਾ ਵਿਚ ਹੈਰੋਇਨ ਲੈ ਕੇ ਆਪਣੀ ਮਾਰੂਤੀ ਕਾਰ ਸਮੇਤ ਪਿੰਡ ਗਿੱਲ ਦੀ ਨਹਿਰ ਕੋਲ ਖੜ੍ਹਾ ਹੈ ਤਾਂ ਮਿਲੀ ਸੂਚਨਾ ਦੇ ਆਧਾਰ ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਉਸ ਦੀ ਮਾਰੂਤੀ ਕਾਰ ਵੀ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਕਰਨਵੀਰ ਸਿੰਘ ਨੇ ਮੁੱਢਲੀ ਪੁੱਛ ਗਿੱਛ ਦੌਰਾਨ ਮੰਨਿਆਂ ਕਿ ਇਸ ਹੈਰੋਇਨ ਸਬੰਧੀ ਉਸ ਦੇ ਹਰਸ਼ਦੀਪ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਸੱਦਾ ਸਿੰਘ ਵਾਲਾ ਨਾਲ ਸਬੰਧ ਹਨ ਅਤੇ ਪੁਲਿਸ ਨੇ ਉਸ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਬਾਘਾ ਪੁਰਾਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਮੋਗਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ ਔਰਤਾਂ ’ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।