28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਓ.ਬੀ.ਸੀ. ਫੈੱਡਰੇਸ਼ਨ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ

ਅਜੀਤ ਡੈਸਕ 03-07-2026
ਮੋਗਾ, 2 ਜੁਲਾਈ (ਜਸਪਾਲ ਸਿੰਘ ਬੱਬੀ)-ਓ.ਬੀ.ਸੀ. ਫੈਡਰੇਸ਼ਨ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਡਾ. ਹਰਨੇਕ ਸਿੰਘ ਰੋਡੇ ਨੈਸ਼ਨਲ ਐਵਾਰਡੀ ਸਾਬਕਾ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਗੁਰਦੁਆਰਾ ਨਾਮਦੇਵ ਭਵਨ ਮੋਗਾ ਵਿਖੇ ਹੋਈ। ਜਿਸ ਵਿਚ ਓ.ਬੀ.ਸੀ. ਫੈਡਰੇਸ਼ਨ ਪੰਜਾਬ ਜ਼ਿਲ੍ਹਾ ਮੋਗਾ ਦੇ ਮੈਂਬਰ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਮਿਤੀ : 5 ਜੁਲਾਈ ਦਿਨ ਐਤਵਾਰ, ਵਿਸ਼ਵਕਰਮਾ ਭਵਨ ਜੀ.ਟੀ. ਰੋਡ ਮੋਗਾ ਵਿਖੇ ਸਵੇਰੇ 10 ਵਜੇ ਪੰਜਾਬ ਰਾਜ ਦੀਆਂ ਪਛੜੀਆਂ ਸ਼੍ਰੇਣੀਆਂ ਸਬੰਧੀ ਮੰਡਲ ਰਿਪੋਰਟ ਨੂੰ ਪੂਰਨ ਤੌਰ ‘ਤੇ ਲਾਗੂ ਕਰਨ ਸਬੰਧੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਹਰਮੇਲ ਸਿੰਘ ਡਰੋਲੀ ਪ੍ਰਧਾਨ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਨੇ ਦੱਸਿਆ ਕਿ ਸੈਮੀਨਾਰ ਵਿਚ ਅਵਤਾਰ ਸਿੰਘ ਸੈਣੀ, ਬਲਵਿੰਦਰ ਸਿੰਘ ਮੁਲਤਾਨੀ, ਰਣਜੀਤ ਸਿੰਘ ਜੱਸਲ, ਸਰਬਜੀਤ ਸਿੰਘ ਲਹਿਰੀ ਪਰਜਾਪਤੀ, ਹਰਜੀਤ ਸਿੰਘ ਰਾਮਗੜ੍ਹੀਆ, ਸਵਰਨ ਸਿੰਘ ਬਰਗਾੜੀ ਵਿਚਾਰ ਰੱਖਣਗੇ। ਡਾ. ਹਰਨੇਕ ਸਿੰਘ ਰੋਡੇ ਨੇ ਮੰਗ ਕੀਤੀ ਕਿ ਮੰਡਲ ਕਮਿਸ਼ਨ ਦੀ ਰਿਪੋਰਟ ਆਬਾਦੀ ਦੇ ਅਨੁਪਾਤ ਅਨੁਸਾਰ ਤੁਰੰਤ ਲਾਗੂ ਕੀਤੀ ਜਾਵੇ ਤਾਂ ਪਰਿਵਾਰਾਂ ਦੇ ਬੱਚੇ ਪੜ੍ਹ ਕੇ ਕਿਸੇ ਚੰਗੇ ਭਵਿੱਖ ਵੱਲ ਵੱਧ ਸਕਣ, ਪੰਜਾਬ ਦੀਆਂ ਸਾਰੀਆਂ ਵਿੱਦਿਅਕ ਅਤੇ ਪੇਸ਼ਾਵਰ ਸੰਸਥਾਵਾਂ ਵਿਚ ਓ.ਬੀ.ਸੀ. ਲਈ 27 ਪ੍ਰਤੀਸ਼ਤ ਰਾਖਵਾਂ ਲਾਗੂ ਕਰਨਾ, ਓ.ਬੀ.ਸੀ. ਤੇ ਬੀ. ਸੀ. ਉਮੀਦਵਾਰਾਂ ਲਈ ਵੱਖ ਵੱਖ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਥਾ ਬੰਦ ਕੀਤੀ ਜਾਵੇ, ਇਸ ਦੀ ਬਿਜਾਏ ਓ.ਬੀ.ਸੀ. ਤੇ ਬੀ.ਸੀ. ਉਮੀਦਵਾਰਾਂ ਲਈ ਇਕ ਸਰਟੀਫਿਕੇਟ ਜਾਰੀ ਕੀਤਾ ਜਾਣਾ ਚਾਹੀਦਾ ਹੈ, ਓ.ਬੀ.ਸੀ. ਉਮੀਦਵਾਰਾਂ ਲਈ ਉਮਰ ਵਿਚ ਛੋਟ ਐਸ.ਸੀ., ਐਸ.ਟੀ ਉਮੀਦਵਾਰਾਂ ਦੇ ਬਰਾਬਰ ਹੋਣੀ ਚਾਹੀਦੀ ਹੈ। ਓ.ਬੀ.ਸੀ. ਲਈ ਕਰੀਮੀ ਲੇਅਰ ਸੰਕਲਪ ਨੂੰ ਖ਼ਤਮ ਕਰਨ ਤੱਕ ਕਰੀਮੀ ਲੇਅਰ ਦੇ ਤੇ ਸਾਲਾਨਾ ਆਮਦਨ ਸੀਮਾ 8 ਲੱਖ ਤੋਂ ਵਧਾਕੇ 15 ਲੱਖ ਰੁਪਏ ਕੀਤੀ ਜਾਵੇ, ਭਾਰਤ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਵਿਚ ਓ.ਬੀ.ਸੀ. ਭਾਈਚਾਰੇ ਲਈ ਇਕ ਵੱਖਰਾ ਮੰਤਰਾਲਾ ਸਥਾਪਿਤ ਕੀਤਾ ਜਾਵੇ। ਪੰਜਾਬ ਨੂੰ ਓ.ਬੀ.ਸੀ. ਉਮੀਦਵਾਰਾਂ ਨੂੰ ਤਰੱਕੀਆਂ ਵਿਚ ਰਾਖਵਾਂ ਕਰ ਲਾਗੂ ਕੀਤਾ ਜਾਵੇ। ਇਸ ਮੌਕੇ ਡਾ. ਹਰਨੇਕ ਸਿੰਘ ਰੋਡੇ, ਗੁਰਪ੍ਰੀਤਮ ਸਿੰਘ ਚੀਮਾ, ਸੁਰਿੰਦਰ ਸਿੰਘ ਭੁੱਲਰ, ਸਰੂਪ ਸਿੰਘ, ਗੁਰਜੰਟ ਸਿੰਘ, ਅਵਤਾਰ ਸਿੰਘ ਵਹਿਣੀਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੰਗਲਾ ਪੰਜਾਬ ਸਿਹਤਮੰਦ ਪੰਜਾਬ ਦੇ ਸੰਕਲਪ ਨੂੰ ਸਾਕਾਰ ਕਰ ਰਹੀ ਸੀ.ਐਮ. ਦੀ ਯੋਗਸ਼ਾਲਾ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਕੋਟਕਪੂਰਾ ਬਾਈਪਾਸ ਰੇਲਵੇ ਬ੍ਰਿਜ ਕੋਲੋਂ ਮਿਲਿਆ ਮਨੁੱਖੀ ਪਿੰਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।