27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਿਗ ਬੇਨ ਦੇ ਮਾਲਕ ਅਮੋਲ ਸੂਦ ਨੇ ਸੰਭਾਲਿਆ ਰੋਟਰੀ ਕਲੱਬ ਮੋਗਾ ਰਾਇਲ ਦੇ ਪ੍ਰਧਾਨ ਦਾ ਅਹੁਦਾ

ਅਜੀਤ ਡੈਸਕ 03-07-2026
ਮੋਗਾ, 2 ਜੁਲਾਈ (ਅਸ਼ੋਕ ਬਾਂਸਲ)-ਰੋਟਰੀ ਕਲੱਬ ਮੋਗਾ ਰਾਇਲ ਦੇ ਨਵੇਂ ਚੁਣੇ ਗਏ ਪ੍ਰਧਾਨ ਅਤੇ ਬਿਗ ਬੇਨ ਦੇ ਮਾਲਕ ਅਮੋਲ ਸੂਦ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਸੇਵਾ ਅਤੇ ਸਮਾਜ ਭਲਾਈ ਦੇ ਸੰਦੇਸ਼ ਨਾਲ ਕੀਤੀ। ਇਸ ਮੌਕੇ ਉਹ ਕਲੱਬ ਦੇ ਮੈਂਬਰਾਂ ਸਮੇਤ ਗਾਂਧੀ ਰੋਡ ਸਥਿਤ ਗੋਪਾਲ ਗਊਸ਼ਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਗਊਆਂ ਨੂੰ ਹਰਾ ਚਾਰਾ ਪਾਇਆ ਅਤੇ ਗਊ ਸੇਵਾ ਕਰਕੇ ਆਪਣੇ ਨਵੇਂ ਕਾਰਜਕਾਲ ਦਾ ਆਗਾਜ਼ ਕੀਤਾ। ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਨਵੇਂ ਪ੍ਰਧਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਵਿਚ ਕਲੱਬ ਦੇ ਸਕੱਤਰ ਰੁਪੇਸ਼ ਮਜੀਠੀਆ, ਖ਼ਜ਼ਾਨਚੀ ਰਵੀ ਬਾਂਸਲ, ਪ੍ਰੋਜੈਕਟ ਚੇਅਰਮੈਨ ਗਗਨਦੀਪ ਗਰਗ , ਸਾਬਕਾ ਪ੍ਰਧਾਨ ਸੀ.ਏ. ਸੁਭਾਸ਼ ਬਾਂਸਲ, ਅਨੀਸ਼ ਬਾਂਸਲ, ਜਗਮੀਤ ਖੁਰਮੀ, ਪੁਰਸ਼ੋਤਮ ਸ਼ਰਮਾ, ਅਸ਼ੀਸ਼ ਅਗਰਵਾਲ, ਰਿਪਿਨ ਸਿੰਗਲਾ, ਵਨੀਤ ਗਰਗ, ਪੰਕਜ ਮਿੱਤਲ, ਕਪਿਲ ਦੇਵ, ਅਸ਼ਵਨੀ ਅਰੋੜਾ, ਸਿਧਾਰਥ ਮਹਾਜਨ, ਸੁਮਿਤ ਗਰਗ, ਗੌਰਵ ਮਿੱਤਲ, ਵਨੀਤ ਬਾਂਸਲ, ਪੁਨੀਤ ਗਰਗ ਸਮੇਤ ਰੋਟੇਰੀਅਨ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਅਮੋਲ ਸੂਦ ਨੇ ਕਿਹਾ ਕਿ ਕਲੱਬ ਦੇ ਮੈਂਬਰਾਂ ਨੇ ਉਨ੍ਹਾਂ ‘ਤੇ ਜੋ ਵਿਸ਼ਵਾਸ ਪ੍ਰਗਟ ਕਰਦਿਆਂ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸਾਰੇ ਰੋਟੇਰੀਅਨਾਂ ਨੂੰ ਨਾਲ ਲੈ ਕੇ ਸਮਾਜ ਸੇਵਾ, ਸਿੱਖਿਆ, ਸਿਹਤ, ਵਾਤਾਵਰਣ ਸੰਭਾਲ ਅਤੇ ਲੋੜਵੰਦਾਂ ਦੀ ਮਦਦ ਨਾਲ ਸੰਬੰਧਿਤ ਵੱਖ-ਵੱਖ ਸੇਵਾ ਪ੍ਰੋਜੈਕਟਾਂ ਨੂੰ ਤੇਜੀ ਨਾਲ ਚਲਾਉਣਗੇ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਹਮੇਸ਼ਾ ‘’ਸੇਵਾ ਸਭ ਤੋਂ ਉੱਪਰ’’ ਦੇ ਸਿਧਾਂਤ ‘ਤੇ ਕੰਮ ਕਰਦਾ ਆ ਰਿਹਾ ਹੈ ਅਤੇ ਉਹ ਇਸ ਪਰੰਪਰਾ ਨੂੰ ਹੋਰ ਮਜ਼ਬੂਤ ਕਰਨ ਲਈ ਪੂਰਾ ਯਤਨ ਕਰਨਗੇ।
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਸਕੀਮਾਂ ਦਾ ਐਲਾਨ ਕਰਕੇ ਲੋਕਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ-ਸੰਜੀਵ ਕੁਮਾਰ ਬਠਲਾ ਅਗਲੀ ਖ਼ਬਰ ਰੰਗਲਾ ਪੰਜਾਬ ਸਿਹਤਮੰਦ ਪੰਜਾਬ ਦੇ ਸੰਕਲਪ ਨੂੰ ਸਾਕਾਰ ਕਰ ਰਹੀ ਸੀ.ਐਮ. ਦੀ ਯੋਗਸ਼ਾਲਾ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।