27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਚੋਣਾਂ ਤੋਂ ਪਹਿਲਾਂ ਸਕੀਮਾਂ ਦਾ ਐਲਾਨ ਕਰਕੇ ਲੋਕਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ-ਸੰਜੀਵ ਕੁਮਾਰ ਬਠਲਾ

ਅਜੀਤ ਡੈਸਕ 03-07-2026
ਮੋਗਾ, 2 ਜੁਲਾਈ (ਅਸ਼ੋਕ ਬਾਂਸਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਆਈ.ਟੀ. ਸੈਲ ਮੋਗਾ ਸੰਜੀਵ ਕੁਮਾਰ ਬਠਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸਮਝਦਾਰ ਹਨ ਅਤੇ ਸਿਰਫ਼ ਚੋਣਾਂ ਦੇ ਨੇੜੇ ਸਕੀਮਾਂ ਜਾਂ ਆਰਥਿਕ ਸਹਾਇਤਾ ਦਾ ਐਲਾਨ ਕਰਕੇ ਉਨ੍ਹਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਚੱਲ ਰਹੀ 2 ਰੁਪਏ ਪ੍ਰਤੀ ਕਿੱਲੋ ਆਟਾ-ਦਾਲ ਸਕੀਮ ਬੰਦ ਹੋ ਚੁੱਕੀ ਹੈ, ਜਦ ਕਿ ਇਸ ਵੇਲੇ ਕੇਂਦਰ ਸਰਕਾਰ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਮੁਫ਼ਤ ਅਨਾਜ ਹੀ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਾਰੇ ਹਾਲਾਤਾਂ ਤੋਂ ਜਾਣੂੰ ਹਨ ਅਤੇ ਪਿਛਲੀਆਂ ਸਰਕਾਰਾਂ ਵਲੋਂ ਵੀ ਚੋਣਾਂ ਦੇ ਸਮੇਂ ਕੀਤੇ ਗਏ ਐਲਾਨਾਂ ਨੂੰ ਲੋਕਾਂ ਨੇ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਦੇ ਨੇੜੇ ਆਰਥਿਕ ਸਹਾਇਤਾ ਵਾਲੀਆਂ ਸਕੀਮਾਂ ਦਾ ਐਲਾਨ ਕਰਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ੇ ਦੀ ਸਮੱਸਿਆ, ਕਾਨੂੰਨ-ਵਿਵਸਥਾ, ਦਿਨ-ਦਿਹਾੜੇ ਹੋ ਰਹੀਆਂ ਚੋਰੀਆਂ ਅਤੇ ਮਹਿਲਾਵਾਂ ਦੀ ਸੁਰੱਖਿਆ ਵਰਗੇ ਮੁੱਦੇ ਅਜੇ ਵੀ ਗੰਭੀਰ ਚਿੰਤਾ ਦਾ ਵਿਸ਼ਾ ਹਨ ਅਤੇ ਲੋਕ ਇਨ੍ਹਾਂ ਮੁੱਦਿਆਂ ‘ਤੇ ਸਰਕਾਰ ਦੇ ਕੰਮ ਦਾ ਮੁਲਾਂਕਣ ਜ਼ਰੂਰ ਕਰਨਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਵਿਸ਼ਵਾਸ ਹੈ ਕਿ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਤੇ ਨਸ਼ਾ-ਮੁਕਤ ਪੰਜਾਬ, ਰੁਜ਼ਗਾਰ, ਮਹਿਲਾ ਸਸ਼ਕਤੀਕਰਨ, ਕਿਸਾਨ ਭਲਾਈ, ਤੇਜ਼ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਚੋਣਾਂ ਤੋਂ ਪਹਿਲਾਂ ਸਕੀਮਾਂ ਦਾ ਐਲਾਨ ਕਰਕੇ ਲੋਕਾਂ ਨੂੰ ਗੁਮਰਾਹ ਨਹੀਂ ਕੀਤਾ ਜਾ ਸਕਦਾ।
ਪਿਛਲੀ ਖ਼ਬਰ ਸਿਵਲ ਸਰਜਨ ਡਾ. ਅਸ਼ੋਕ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਨੂੰ ਸਟੇਟ ਐਵਾਰਡ ਦੀ ਵੱਡੀ ਪ੍ਰਾਪਤੀ ਅਗਲੀ ਖ਼ਬਰ ਬਿਗ ਬੇਨ ਦੇ ਮਾਲਕ ਅਮੋਲ ਸੂਦ ਨੇ ਸੰਭਾਲਿਆ ਰੋਟਰੀ ਕਲੱਬ ਮੋਗਾ ਰਾਇਲ ਦੇ ਪ੍ਰਧਾਨ ਦਾ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।