25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੰਜਾਬ ਦੀ ਮਾਨ ਸਰਕਾਰ ਨੇ ਜੋ ਵਾਅਦਾ ਕੀਤਾ ਉਹ ਪੂਰਾ ਕੀਤਾ-ਗਟਰਾ, ਮਾਣੂੰਕੇ

ਅਜੀਤ ਡੈਸਕ 03-07-2026
ਬਾਘਾ ਪੁਰਾਣਾ, 2 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦੀ ਮਾਨ ਸਰਕਾਰ ਨੇ ਪੰਜਾਬ ਦੇ ਵੋਟਰਾਂ ਨਾਲ ਵੋਟਾਂ ਸਮੇਂ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਿਸਾਨ ਵਿੰਗ ਮਾਲਵਾ ਜੋਨ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ, ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਮਨਦੀਪ ਸਿੰਘ ਮਾਨ ਕੋਟਲਾ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਈਸ ਪ੍ਰਧਾਨ ਰਣਜੀਤ ਸਿੰਘ ਟੀਟੂ ਬਰਾੜ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾਂ ਤਹਿਤ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ‘ਚ ਆਈ ਤਿੰਨ ਮਹੀਨਿਆਂ ਦੀ ਕਿਸ਼ਤ ਦੀ ਸ਼ਲਾਘਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਅੰਦਰ ਸਮੇਂ-ਸਮੇਂ ‘ਤੇ ਬਦਲ-ਬਦਲ ਕੇ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਆਈਆਂ ਅਤੇ ਉਨ੍ਹਾਂ ਵਲੋਂ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਹ ਵਾਅਦੇ ਸਮੇਂ ਨਾਲ ਲਾਰੇ ਹੋ ਗਏ ਪਰ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਕਿਹਾ ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬ ਦੀ ਮਾਨ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ‘ਚ ਉਹ ਕੰਮ ਕੀਤੇ ਹਨ ਜੋ ਹੁਣ ਤੱਕ ਪੰਜਾਬ ਅੰਦਰ ਕਿਸੇ ਸਰਕਾਰ ਤੋਂ ਨਹੀ ਹੋਏ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਤੱਕ 40 ਲੱਖ ਦੇ ਕਰੀਬ ਰਜਿਸਟਰਡ ਹੋ ਚੁੱਕੀਆਂ ਮਾਵਾਂ-ਭੈਣਾਂ ਦੇ ਖਾਤਿਆਂ ‘ਚ ਤਿੰਨ ਮਹੀਨੇ ਦੀ ਇਕੱਠੀ ਕਿਸ਼ਤ ਪਾ ਕੇ ਨਵੀਂ ਪਹਿਲ ਕਦਮੀ ਕੀਤੀ ਹੈ ਜੋ ਕਿ ਆਉਣ ਵਾਲੀਆਂ ਚੋਣਾਂ ‘ਚ ਮੀਲ ਪੱਥਰ ਸਾਬਤ ਹੋਵੇਗੀ।
ਪਿਛਲੀ ਖ਼ਬਰ ਐਸ.ਡੀ.ਐਮ.-ਕਮ-ਆਰ.ਟੀ.ਓ. ਸਤਵਿੰਦਰਪਾਲ ਸਿੰਘ ਵਲੋਂ ਆਟੋਮੋਟਿਵ ਟਰੈਕ ਸਿੰਘਾਂਵਾਲਾ (ਮੋਗਾ) ਦਾ ਦੌਰਾ ਅਗਲੀ ਖ਼ਬਰ ਜੀ ਐਜੂਕੇਸ਼ਨ ਧਰਮਕੋਟ ਨੇ ਵਿਕਰਮ ਸਿੰਘ ਦਾ ਲਗਵਾਇਆ ਯੂ.ਕੇ. ਲਾਟਰੀ ਵਰਕ ਪਰਮਿਟ ਵੀਜ਼ਾ-ਡਾਇਰੈਕਟਰ ਅਮਰਿੰਦਰ ਸਿੰਘ ਸੈਂਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।