25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਐਸ.ਡੀ.ਐਮ.-ਕਮ-ਆਰ.ਟੀ.ਓ. ਸਤਵਿੰਦਰਪਾਲ ਸਿੰਘ ਵਲੋਂ ਆਟੋਮੋਟਿਵ ਟਰੈਕ ਸਿੰਘਾਂਵਾਲਾ (ਮੋਗਾ) ਦਾ ਦੌਰਾ

ਅਜੀਤ ਡੈਸਕ 03-07-2026
ਮੋਗਾ, 2 ਜੁਲਾਈ (ਜਸਪਾਲ ਸਿੰਘ ਬੱਬੀ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ.-ਕਮ-ਆਰ.ਟੀ.ਓ. ਸਤਵਿੰਦਰਪਾਲ ਸਿੰਘ ਨੇ ਆਟੋਮੋਟਿਵ ਟਰੈਕ ਸਿੰਘਾਂਵਾਲਾ (ਮੋਗਾ) ਦਾ ਦੌਰਾ ਕਰਕੇ ਚੱਲ ਰਹੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਗੁਣਵੱਤਾ, ਪਾਰਦਰਸ਼ਤਾ ਅਤੇ ਸੁਚਾਰੂ ਪ੍ਰਬੰਧਾਂ ਦੀ ਜਾਂਚ ਕਰਨਾ ਸੀ। ਇਸ ਮੌਕੇ ਸਤਵਿੰਦਰ ਪਾਲ ਸਿੰਘ ਐਸ.ਡੀ.ਐਮ. ਨੇ ਟਰੈਕ ਵਿਚ ਚੱਲ ਰਹੀਆਂ ਵੱਖ-ਵੱਖ ਪ੍ਰਕਿਰਿਆਵਾਂ ਦਾ ਨਿਰੀਖਣ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਡਰਾਈਵਿੰਗ ਟੈੱਸਟ ਅਤੇ ਹੋਰ ਸਬੰਧਿਤ ਕਾਰਜ ਨਿਰਧਾਰਿਤ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਹੀ ਕੀਤੇ ਜਾ ਰਹੇ ਹਨ। ਉਨ੍ਹਾਂ ਸਟਾਫ਼ ਤੋਂ ਰੋਜ਼ਾਨਾ ਦੇ ਕੰਮਕਾਜ ਸਬੰਧੀ ਜਾਣਕਾਰੀ ਲਈ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਕੰਮ ਸਮੇਂ ਸਿਰ ਅਤੇ ਪੂਰੀ ਪਾਰਦਰਸ਼ਤਾ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਏ.ਆਰ.ਟੀ.ਓ. ਸ਼ਮਿੰਦਰ ਸਿੰਘ ਮਾਨ ਹਾਜ਼ਰ ਸਨ।
ਪਿਛਲੀ ਖ਼ਬਰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਜੀਂਦੜਾ ਸਕੂਲ ’ਚ ਮੁੜ ਅਗਲੀ ਖ਼ਬਰ ਪੰਜਾਬ ਦੀ ਮਾਨ ਸਰਕਾਰ ਨੇ ਜੋ ਵਾਅਦਾ ਕੀਤਾ ਉਹ ਪੂਰਾ ਕੀਤਾ-ਗਟਰਾ, ਮਾਣੂੰਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।