11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਅ) ਡਟ ਕੇ ਕਿਸਾਨਾਂ ਦੇ ਨਾਲ ਖੜ੍ਹਾ-ਪ੍ਰਧਾਨ ਖ਼ਾਲਸਾ

ਅਜੀਤ ਡੈਸਕ 07-07-2026
ਕਿਸ਼ਨਪੁਰਾ ਕਲਾਂ, 6 ਜੁਲਾਈ (ਅਮੋਲਕ ਸਿੰਘ ਕਲਸੀ)-ਆਪ ਸਰਕਾਰ ਵਲੋਂ ਸੋਧੀ ਹੋਈ ਲੈਂਡ ਪੂਲਿੰਗ ਪਾਲਿਸੀ ਨੂੰ ਲਾਗੂ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਤੋਂ ਵਾਂਝੇ ਕੀਤੇ ਜਾਣ ਦੇ ਫ਼ੈਸਲੇ ਨੂੰ ਮੁੱਢੋਂ ਰੱਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਵਿੰਗੇ ਢੰਗ ਨਾਲ ਲਾਗੂ ਕੀਤੇ ਜਾਣ ਵਾਲੀ ਲੈਂਡ ਪੂਲਿੰਗ ਪਾਲਿਸੀ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦੇਵੇਗਾ ਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅ ਕਿਸਾਨਾਂ ਨੂੰ ਨਾਲ ਲੈ ਕਿ ਇਸ ਕਿਸਾਨ ਮਾਰੂ ਪਾਲਿਸੀ ਦਾ ਡਟਵਾਂ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਉਹ ਖ਼ੁਦ ਕਿਸਾਨ ਹਨ। ਜਿਸ ਕਾਰਨ ਉਹ ਚੰਗੀ ਤਰ੍ਹਾਂ ਸਮਝਦੇ ਹਨ ਕਿ ਜੇਕਰ ਇਕ ਕਿਸਾਨ ਜਿਸ ਕੋਲ 4-5 ਏਕੜ ਜ਼ਮੀਨ ਹੈ, ਤੇ ਉਸ ਨੂੰ ਖੋਹ ਲਿਆ ਜਾਵੇ ਤਾਂ ਉਸ ਕਿਸਾਨ ਦਾ ਕੀ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸਖ਼ਤ ਮਿਹਨਤ ਕਰਕੇ ਆਪਣੀਆਂ ਫ਼ਸਲਾਂ ਤਿਆਰ ਕਰਦੇ ਹਨ। ਇਸੇ ਲਈ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਦੇਸ਼ ਦੀ ਤਰੱਕੀ ਵਿਚ ਕਿਸਾਨਾਂ ਦਾ ਵੀ ਸਭ ਤੋਂ ਵੱਡਾ ਯੋਗਦਾਨ ਹੈ। ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਜ਼ਮੀਨ ਐਕਵਾਇਰ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਾਲਿਸੀ ਕਿਸਾਨਾਂ ਨੂੰ ਬਰਬਾਦ ਕਰਨ ਲਈ ਬਣਾਈ ਗਈ ਹੈ, ਜਿਸ ਨੂੰ 2027 ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਰਕਾਰ ਆਉਣ ‘ਤੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਮੋਗਾ ਜਾਵੇਗੀ ਅਣਮਿੱਥੀ ਹੜਤਾਲ ’ਤੇ ਅਗਲੀ ਖ਼ਬਰ ਪੰਜਾਬ ਸਰਕਾਰ ਨੰਬਰਦਾਰ ਯੂਨੀਅਨ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰੇ-ਪ੍ਰਧਾਨ ਜਗਸੀਰ ਕਾਲੇਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।