11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਕ੍ਰਿਕਟਰ ਨਮਨ ਧੀਰ ਦਾ ਦੇਸ਼ ਭਗਤ ਕਾਲਜ ਰਿਹਾਇਸ਼ੀ ਕ੍ਰਿਕਟ ਅਕੈਡਮੀ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ

ਅਜੀਤ ਡੈਸਕ 07-07-2026
ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਂਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਗਾ ਦੇ ਨਿਰਦੇਸ਼ਾਂ ਅਧੀਨ ਸਥੀਤ ਕ੍ਰਿਕਟ ਅਕੈਡਮੀ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰ ਦੇ ਕ੍ਰਿਕਟ ਟੂਰਨਾਮੈਂਟ ਦੌਰਾਨ ਮੁੰਬਈ ਇੰਡੀਅਨਸ ਵਲੋਂ ਖੇਡਣ ਵਾਲੇ ਪਲੇਰ ਨਮਨ ਧੀਰ ਦਾ ਜੋ ਕਿ ਜ਼ਿਲ੍ਹਾ ਫ਼ਰੀਦਕੋਟ ਵਲੋਂ ਖੇਡਣ ਲਈ ਕਾਲਜ ਦੇ ਕ੍ਰਿਕਟ ਮੈਦਾਨ ਵਿਚ ਪਹੁੰਚੇ ਸਨ, ਦਾ ਕਾਲਜ ਪਹੁੰਚਣ ‘ਤੇ ਸਮੂਹ ਸਟਾਫ਼ ਮੈਂਬਰਾਂ ਦੁਆਰਾ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰੈਜ਼ੀਡੈਂਟ ਨੇ ਦੱਸਿਆ ਕਿ ਦੇਸ਼ ਭਗਤ ਕਾਲਜ ਮੋਗਾ ਜ਼ਿਲ੍ਹੇ ਦਾ ਪਹਿਲਾ ਅਜਿਹਾ ਕਾਲਜ ਹੈ ਜਿਸ ਵਿਚ ਆਧੁਨਿਕ ਸਹੂਲਤਾਂ ਵਾਲਾ ਰਾਜ ਪੱਧਰੀ ਕ੍ਰਿਕਟ ਮੈਦਾਨ ਬਣਿਆ ਹੋਇਆ ਹੈ। ਇਸ ਖੇਡ ਮੈਦਾਨ ਉੱਪਰ ਅਕਸਰ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆ ਟੀਮਾਂ ਦੁਆਰਾ ਮੈਚ ਖੇਡੇ ਜਾਂਦੇ ਹਨ। ਇਸ ਤੋਂ ਇਲਾਵਾ ਦੇਸ਼ ਭਗਤ ਕਾਲਜ ਮੋਗਾ ਦੁਆਰਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੁਆਰਾ ਕਰਵਾਏ ਜਾ ਰਹੇ ਇੰਟਰ ਕਾਲਜ ਕ੍ਰਿਕਟ ਟੂਰਨਾਮੈਂਟ ਦੀ ਮੇਜ਼ਬਾਨੀ ਵੀ ਇਸੇ ਕ੍ਰਿਕਟ ਮੈਦਾਨ ਉੱਪਰ ਕੀਤੀ ਗਈ ਸੀ। ਉਨ੍ਹਾਂ ਦੁਆਰਾ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਖੇਡਾਂ ਵਿਦਿਆਰਥੀ ਜੀਵਨ ਲਈ ਬਹੁਤ ਮਹੱਤਵਪੂਰਨ ਹਨ ਅਤੇ ਕਾਲਜ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ-ਨਾਲ ਦੇਸ਼ ਭਗਤ ਕਾਲਜ ਰਿਹਾਇਸ਼ੀ ਕ੍ਰਿਕਟ ਅਕੈਡਮੀ ਦਾ ਲਾਭ ਲੈ ਕੇ ਆਪਣੇ ਭਵਿੱਖ ਨੂੰ ਵਧੀਆ ਬਣਾ ਸਕਦੇ ਹਨ। ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਚੇਅਰਮੈਨ ਡਾ. ਜੋਰਾ ਸਿੰਘ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁਪਤਾ ਨੇ ਪਲੇਅਰ ਨਮਨ ਧੀਰ ਦਾ ਕਾਲਜ ਪਹੁੰਚਣ ‘ਤੇ ਨਿੱਘਾ ਸੁਆਗਤ ਕੀਤਾ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਬਲਦੇਵ ਸਿੰਘ ਚੰਦ ਪੁਰਾਣਾ ਨੂੰ ਬਾਘਾ ਪੁਰਾਣਾ ਬਲਾਕ ਪੇਂਡੂ ਦਾ ਪ੍ਰਧਾਨ ਥਾਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।