29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੁਲਿਸ ਵਲੋਂ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

ਅਜੀਤ ਡੈਸਕ 08-07-2026
ਨੱਥੂਵਾਲਾ ਗਰਬੀ, 7 ਜੁਲਾਈ (ਨਵਦੀਪ ਸਿੰਘ)-ਐਸ. ਐਸ. ਪੀ. ਮੋਗਾ ਸਰਤਾਜ ਸਿੰਘ ਚਾਹਲ ਅਤੇ ਡੀ. ਐਸ. ਪੀ. ਬਾਘਾ ਪੁਰਾਣਾ ਜਸਬਿੰਦਰ ਸਿੰਘ ਖਹਿਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੱਥੂਵਾਲਾ ਗਰਬੀ ਰਜਵਾਹੇ ਉੱਪਰ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਸਹਾਇਕ ਥਾਣੇਦਾਰ ਮਨਜੀਤ ਸਿੰਘ ਅਤੇ ਹੈੱਡ ਕਾਂਸਟੇਬਲ ਅਮਨਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਲਾਕੇ ਵਿਚੋਂ ਲੰਘ ਰਹੀਆਂ ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ। ਚੈਕਿੰਗ ਦੌਰਾਨ ਜਿਨ੍ਹਾਂ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ ਪੂਰੇ ਨਹੀਂ ਸਨ ਉਨ੍ਹਾਂ ਦੇ ਮੋਟਰ ਵਹੀਕਲ ਐਕਟ ਤਹਿਤ ਚਲਾਨ ਕੱਟੇ ਗਏ। ਇਸ ਮੌਕੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਵਾਹਨਾਂ ਦੇ ਸਾਰੇ ਜ਼ਰੂਰੀ ਕਾਗਜ਼ਾਤ ਹਮੇਸ਼ਾ ਨਾਲ ਰੱਖਣ ਅਤੇ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਨਸ਼ੇ ਦੀ ਹਾਲਤ ਵਿਚ ਵਾਹਨ ਨਾ ਚਲਾਏ।
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋ. ਪਾਵਰਕਾਮ ਐਂਡ ਟਰਾਂਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸੀ. ਆਈ. ਏ. ਸਟਾਫ ਮੋਗਾ ਪੁਲਿਸ ਨੇ ਇਕ ਕਿੱਲੋ ਹੈਰੋਇਨ ਸਮੇਤ ਤਿੰਨ ਨੌਜਵਾਨ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।