24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਵਿਧਾਇਕ ਬਿਲਾਸਪੁਰ ਨੇ ਨਿਹਾਲ ਸਿੰਘ ਵਾਲਾ ਦੇ ਵਾਰਡ ਨੰਬਰ 10 ’ਚ ਕੀਤੀ ਲੋਕ ਮਿਲਣੀ

ਅਜੀਤ ਡੈਸਕ 09-07-2026
ਨਿਹਾਲ ਸਿੰਘ ਵਾਲਾ, 8 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਨਿਹਾਲ ਸਿੰਘ ਵਾਲਾ ਦੇ ਵਾਰਡ ਨੰਬਰ 10 ਵਿਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵਾਰਡ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਲਗਵਾ ਕੇ ਆਪਣੇ ਇਲਾਕੇ ਨਾਲ ਸਬੰਧਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਜਨਤਕ ਮੁੱਦਿਆਂ ਬਾਰੇ ਵਿਧਾਇਕ ਨੂੰ ਜਾਣੂੰ ਕਰਵਾਇਆ। ਵਿਧਾਇਕ ਬਿਲਾਸਪੁਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਉਠਾਏ ਗਏ ਹਰ ਜਾਇਜ਼ ਮਸਲੇ ਦਾ ਤਰਜੀਹੀ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਹੀ ਉਨ੍ਹਾਂ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਹੈ ਅਤੇ ਅਜਿਹੀਆਂ ਲੋਕ ਮਿਲਣੀਆਂ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਉਹ ਹਮੇਸ਼ਾ ਵਚਨਬੱਧ ਹਨ। ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣ, ਪਾਰਟੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ। ਲੋਕਾਂ ਨੇ ਵਿਧਾਇਕ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਲਈ ਭਰੋਸਾ ਦੇਣ ‘ਤੇ ਸੰਤੁਸ਼ਟੀ ਪ੍ਰਗਟਾਈ।
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਨੇ ਅਣਮਿਥੇ ਸਮੇਂ ਦੀ ਹੜਤਾਲ ਕੀਤੀ ਸ਼ੁਰੂ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਪ੍ਰਸ਼ਾਸਨ ਨੇ ਲੋਕਾਂ ਵਲੋਂ ਕਾਂਗਰਸ ਨੂੰ ਦਿੱਤੇ ਫ਼ਤਵੇ ਦਾ ਅਪਮਾਨ ਕੀਤਾ-ਰਾਣਾ ਗੁਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।