25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਬਾਘਾ ਪੁਰਾਣਾ ਵਿਖੇ ਗਰੀਸ ਟੀਮ ਦੇ ਸਹਿਯੋਗ ਨਾਲ ਸ਼ੰਕਰਾ ਆਈ ਹਸਪਤਾਲ ਨੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 09-07-2026
ਬਾਘਾ ਪੁਰਾਣਾ, 8 ਜੁਲਾਈ (ਟਿੰਕੂ ਕਾਠਪਾਲ)-ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸਮੂਹ ਗਰੀਸ ਟੀਮ ਦੇ ਸਹਿਯੋਗ ਨਾਲ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਨੇ ਅੱਜ ਗੁਰਦੁਆਰਾ ਸਾਹਿਬ ਸੰਤ ਬਾਬਾ ਗੁਰਮੇਲ ਸਿੰਘ ਲੋਪੋਂ ਵਾਲਾ, ਬਾਘਾ ਪੁਰਾਣਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਇਲਾਜ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਅਤੇ ਲੋੜਵੰਦ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਸੀ। ਇਹ ਕੈਂਪ ਪਰਮਜੀਤ ਸਿੰਘ ਬਰਾੜ, ਹੀਰਾ ਸਿੰਘ ਜੌਹਲ, ਰਣਜੀਤ ਸਿੰਘ, ਦਵਿੰਦਰ ਸਿੰਘ ਲੰਗੇਆਣਾ, ਦਲਜੀਤ ਸਿੰਘ ਘੋਲੀਆ, ਮੇਹਰ ਸਿੰਘ ਬਾਘਾ ਪੁਰਾਣਾ, ਕੁਲਵਿੰਦਰ ਸਿੰਘ ਬਰਾੜ ਅਤੇ ਹਰਜਿੰਦਰ ਸਿੰਘ ਘੋਲੀਆ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦਾ ਉਦਘਾਟਨ ਭਾਰਤੀ ਜਨਤਾ ਪਾਰਟੀ ਬਾਘਾ ਪੁਰਾਣਾ ਹਲਕਾ ਕਨਵੀਨਰ ਸੁਖਨੰਦਨ ਅਗਰਵਾਲ ਅਤੇ ਬਾਘਾ ਪੁਰਾਣਾ ਮੰਡਲ ਪ੍ਰਧਾਨ ਦੀਪਕ ਤਲਵਾੜ ਵਲੋਂ ਰੀਬਨ ਕੱਟ ਕੇ ਸ਼ੁਰੂਆਤ ਕੀਤੀ ਗਈ ਇਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਹਿੱਸਾ ਲਿਆ ਅਤੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਸ਼ੰਕਰਾ ਆਈ ਹਸਪਤਾਲ ਦੀ ਮਾਹਿਰ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਵੰਡੀਆਂ। ਇਸ ਮੌਕੇ ਡਾਕਟਰਾਂ ਨੇ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਚਿੱਟੇ ਮੋਤੀ (ਕੈਟਰੇਕਟ) ਦੇ ਆਪ੍ਰੇਸ਼ਨ ਦੀ ਲੋੜ ਹੈ, ਉਨ੍ਹਾਂ ਦੇ ਆਪ੍ਰੇਸ਼ਨ ਵੀ ਪੂਰੀ ਤਰ੍ਹਾਂ ਮੁਫ਼ਤ ਕੀਤੇ ਜਾਣਗੇ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਲੋਕ ਵੀ ਵਧੀਆ ਇਲਾਜ ਦਾ ਲਾਭ ਲੈ ਸਕਣ। ਇਸ ਮੌਕੇ ਭਾਜਪਾ ਹਲਕਾ ਕਨਵੀਨਰ ਸੁਖਨੰਦਨ ਅਗਰਵਾਲ ਅਤੇ ਮੰਡਲ ਪ੍ਰਧਾਨ ਦੀਪਕ ਤਲਵਾੜ ਨੇ ਸਾਂਝੇ ਰੂਪ ਵਿਚ ਕਿਹਾ ਕਿ ਸਮਾਜਿਕ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਅਜਿਹੇ ਉਪਰਾਲੇ ਲੋਕਾਂ ਲਈ ਬਹੁਤ ਲਾਭਕਾਰੀ ਹਨ ਅਤੇ ਸਮੇਂ-ਸਮੇਂ ‘ਤੇ ਇਸ ਤਰ੍ਹਾਂ ਦੇ ਕੈਂਪ ਲੱਗਦੇ ਰਹਿਣੇ ਚਾਹੀਦੇ ਹਨ ਤਾਂ ਜੋ ਹਰ ਵਿਅਕਤੀ ਨੂੰ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇ। ਇਸ ਨੇਕ ਕਾਰਜ ਨੂੰ ਸਫਲ ਬਣਾਉਣ ਲਈ ਪਰਮਜੀਤ ਸਿੰਘ ਬਰਾੜ (ਗਰੀਸ) ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਕੈਂਪ ਦੌਰਾਨ ਚੈੱਕ ਅਪ ਕਰਾਉਣ ਆਏ ਲੋਕਾਂ ਵਲੋਂ ਇਸ ਕੈਂਪ ਨੂੰ ਲੈ ਕੇ ਪ੍ਰਸ਼ੰਸਾ ਕੀਤੀ। ਇਸ ਮੌਕੇ ਪਵਨ ਸ਼ਰਮਾ, ਰਾਮ ਤੀਰਥ ਗੁੰਬਰ, ਗਗਨਦੀਪ ਲੂੰਬਾ, ਰਾਜ ਹੰਸ, ਡਾ. ਗੁਲਸ਼ਨ, ਯਤੀਨ ਬਠਲਾ ਵਿਨੋਦ ਕੁਮਾਰ ਅਤੇ ਪਤਵੰਤੇ ਹਾਜ਼ਰ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵੀ ਕੈਂਪ ਨੂੰ ਸਫਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਸ਼ੰਕਰਾ ਆਈ ਹਸਪਤਾਲ ਦੀ ਟੀਮ ਦਾ ਧੰਨਵਾਦ ਕੀ
ਪਿਛਲੀ ਖ਼ਬਰ ਨਵ ਪੰਜਾਬੀ ਸਾਹਿਤ ਸਭਾ ਕੋਟ ਈਸੇ ਖਾਂ ਦੀ ਬੈਠਕ ਅਤੇ ਕਵੀ ਦਰਬਾਰ ਅਗਲੀ ਖ਼ਬਰ ਸਿੱਖਾਂ ’ਤੇ ਹੋਏ ਗੈਰ ਮਨੁੱਖੀ ਤਸ਼ੱਦਦ ਨੂੰ ਛੁਪਾਉਣ ਦਾ ਯਤਨ ਕੀਤਾ ਫ਼ਿਲਮ ਸਤਲੁਜ ’ਤੇ ਪਾਬੰਦੀ ਲਗਾ ਕੇ - ਐਡਵੋਕੇਟ ਰਣਜੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।