07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧਰਮਕੋਟ ਵਿਖੇ 13 ਮੁਕੱਦਮੇ ਦਰਜ, 23 ਦੋਸ਼ੀ ਗ੍ਰਿਫ਼ਤਾਰ

ਅਜੀਤ ਡੈਸਕ 11-07-2026


ਮੋਗਾ, 10 ਜੁਲਾਈ (ਗੁਰਤੇਜ ਸਿੰਘ ਬੱਬੀ)-ਸਰਤਾਜ ਸਿੰਘ ਚਾਹਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਧਰਮਕੋਟ ਵਲੋਂ ਯੁੱਧ ਨਸ਼ਿਆਂ ਵਿਰੁੱਧ ਤੇ ਪਿੰਡਾਂ ਦੇ ਪਹਿਰੇ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 3 ਜੁਲਾਈ ਤੋਂ 10 ਜੁਲਾਈ ਤੱਕ ਡਰੱਗ ਦੇ 13 ਮੁਕੱਦਮੇ ਦਰਜ ਕਰ ਕੇ 23 ਦੋਸ਼ੀਆਂ ਨੂੰ ਕਾਬੂ ਕਰ ਕੇ 1 ਕਿੱਲੋ 659 ਗਰਾਮ ਹੈਰੋਇਨ ਤੇ 720 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ ਤੇ ਨਸ਼ਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਨਸ਼ਾ ਛਡਾਊ ਕੇਂਦਰ ਜਨੇਰ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਤੋਂ ਇਲਾਵਾ ਚੋਰੀ ਸਬੰਧੀ ਇਕ ਮੁਕੱਦਮਾ ਦਰਜ ਕਰ ਕੇ ਇਕ ਦੋਸ਼ੀ ਗ੍ਰਿਫ਼ਤਾਰ ਕੀਤਾ ਗਿਆ ਤੇ ਉਸ ਪਾਸੋਂ ਚੋਰੀ ਸ਼ੁਦਾ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਆਮ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ। ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੁਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫ਼ਸਰਾਂ, ਮੁੱਖ ਅਫ਼ਸਰਾਂ ਵਲੋਂ ਦੋ ਪਿੰਡਾਂ/ਸ਼ਹਿਰਾਂ ਵਿਚ ਆਮ ਲੋਕਾਂ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।

ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਹਿੰਮਤਪੁਰਾ ਵਿਖੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਵਿਦੇਸ਼ਾਂ ’ਚ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਚਾਰਧਾਰਾ ਨੂੰ ਮਿਲਿਆ ਭਰਪੂਰ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।