06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮੋਗਾ ਸ਼ਹਿਰ ’ਚ ਬੰਦ ਪਈਆਂ ਸਟਰੀਟ ਲਾਈਟਾਂ ਦੇ ਰਹੀਆਂ ਹਨ ਚੋਰਾਂ ਅਤੇ ਸੜਕ ਹਾਦਸਿਆਂ ਨੂੰ ਸੱਦਾ

ਅਜੀਤ ਡੈਸਕ 11-07-2026

ਮੋਗਾ, 10 ਜੁਲਾਈ (ਅਸ਼ੋਕ ਬਾਂਸਲ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੰਬੇ ਸਮੇਂ ਤੋਂ ਬੰਦ ਪਈਆਂ ਸਟਰੀਟ ਲਾਈਟਾਂ ਜਨਤਾ ਲਈ ਅਸੁਵਿਧਾ ਦਾ ਕਾਰਨ ਬਣ ਰਹੀਆਂ ਹਨ। ਹਨੇਰੇ ਕਾਰਨ ਚੋਰੀਆਂ, ਸੜਕ ਹਾਦਸਿਆਂ ਅਤੇ ਸੁਰੱਖਿਆ ਚਿੰਤਾਵਾਂ ਵਿਚ ਵਾਧਾ ਹੋਇਆ ਹੈ। ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ, ਸਮੱਸਿਆ ਦਾ ਹੱਲ ਨਹੀਂ ਹੋ ਰਿਹਾ, ਜਿਸ ਕਾਰਨ ਪ੍ਰਸ਼ਾਸਨ ਪ੍ਰਤੀ ਲੋਕਾਂ ਦਾ ਰੋਸ ਵਧ ਰਿਹਾ ਹੈ। ਇਲਾਕੇ ਦੇ ਬਜ਼ੁਰਗ ਨਿਵਾਸੀਆਂ ਦਾ ਕਹਿਣਾ ਹੈ ਕਿ ਸ਼ਾਮ ਹੁੰਦੇ ਹੀ ਸ਼ਹਿਰ ਦੀਆ ਗਲੀਆਂ ਵਿਚ ਹਨੇਰਾ ਹੋ ਜਾਂਦਾ ਹੈ, ਜਿਸ ਕਾਰਨ ਉਨ੍ਹਾਂ ਲਈ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਜਾਂਦਾ ਹੈ। ਇਸ ਦੌਰਾਨ ਦੇਰ ਸ਼ਾਮ ਟਿਊਸ਼ਨ ਸੈਂਟਰਾਂ ਤੋਂ ਵਾਪਸ ਆਉਣ ਵਾਲੇ ਵਿਦਿਆਰਥੀਆਂ, ਖ਼ਾਸ ਕਰਕੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਮਾਪੇ ਚਿੰਤਤ ਹਨ। ਵਾਰਡ ਨੰਬਰ 37 ਦੀ ਕੌਂਸਲਰ ਡਾ.ਰੀਮਾ ਸੂਦ ਨੇ ਦੱਸਿਆ ਕਿ ਬੰਦ ਪਈਆਂ ਸਟਰੀਟ ਲਾਈਟਾਂ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ, ਪਰ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਡਾ. ਨਵੀਨ ਸੂਦ ਨੇ ਦੱਸਿਆ ਕਿ ਆਰੀਆ ਸਕੂਲ ਰੋਡ, ਸਟੇਡੀਅਮ ਰੋਡ, ਤੇਲੀਆਂ ਵਾਲੀ ਗਲੀ, ਨਿਊ ਟਾਊਨ ਨੰਬਰ 8 ਅਤੇ ਮਿਸਤਰੀ ਹਜ਼ਾਰਾ ਸਿੰਘ ਵਾਲੀ ਗਲੀ ਪੰਜ ਦਿਨਾਂ ਤੋਂ ਪੂਰੀ ਤਰ੍ਹਾਂ ਬੰਦ ਹਨ, ਨਿਊ ਟਾਊਨ ਦੀ ਸਟਰੀਟ ਨੰਬਰ 8 ਵਿਚ ਲਾਈਟਾਂ ਇਕ ਮਹੀਨੇ ਤੋਂ ਬੰਦ ਹਨ। ਉਨ੍ਹਾਂ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਦੀਆਂ ਸਾਰੀਆਂ ਬੰਦ ਪਈਆਂ ਸਟਰੀਟ ਲਾਈਟਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ।

ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਬਾਘਾ ਪੁਰਾਣਾ ਨਗਰ ਕੌਂਸਲ ਦੇ ਧਰਮਿੰਦਰ ਸਿੰਘ ਰਖਰਾ ਨਵੇਂ ਵਾਈਸ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।