06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਐਸ.ਐਫ.ਸੀ. ਕਾਨਵੈਂਟ ਸਕੂਲ ’ਚ ਮਿਸ਼ਨ ਹਰਿਆਲੀ ਦਿਵਸ ਮਨਾਇਆ

ਅਜੀਤ ਡੈਸਕ 11-07-2026
ਧਰਮਕੋਟ, 10 ਜੁਲਾਈ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ, ਜਲਾਲਾਬਾਦ (ਪੂਰਬੀ) ਜੋ ਕਿ ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਨਾਲ ਮਾਨਤਾ ਪ੍ਰਾਪਤ ਹੈ, ਵਿਚ ਅੱਜ ਆਪਣਾ ਪੰਜਾਬ ਫਾਊਂਡੇਸ਼ਨ ਦੇ ਤਹਿਤ ਚਲਾਈ ਜਾ ਰਹੀ ਮੁਹਿੰਮ ਅਧੀਨ ਮਿਸ਼ਨ ਹਰਿਆਲੀ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਦੀ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਾਰਿਆਂ ਨੂੰ ਹਰਿਆਲੀ ਦਿਵਸ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਇਕ ਸੁੰਦਰ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ ਅਤੇ ਚਾਰਟ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਵਲੋਂ ਲਿਆਂਦੇ ਗਏ ਪੌਦੇ ਸਕੂਲ ਕੈਂਪਸ ਵਿਚ ਲਗਾਏ ਗਏ ਅਤੇ ਇਸ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਸ਼ਨ ਹਰਿਆਲੀ ਦਿਵਸ ਵਾਤਾਵਰਣ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਵੱਡੇ ਪੱਧਰ ‘ਤੇ ਰੁੱਖ ਲਗਾਉਣ ਲਈ ਮਨਾਇਆ ਜਾਣ ਵਾਲਾ ਇਕ ਮਹੱਤਵਪੂਰਨ ਅਭਿਆਨ ਹੈ। ਇਸ ਦਾ ਮੁੱਖ ਉਦੇਸ਼ ਜਲਵਾਯੂ ਪਰਿਵਰਤਨ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨਾ, ਘਟ ਰਹੇ ਜੰਗਲਾਤ ਖੇਤਰ ਨੂੰ ਵਧਾਉਣਾ ਅਤੇ ਲੋਕਾਂ ਵਿਚ ਕੁਦਰਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਸਾਰਿਆਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ, ਤਾਂ ਜੋ ਅਸੀਂ ਆਪਣੇ ਵਾਤਾਵਰਣ ਨੂੰ ਹੋਰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਬਣਾ ਸਕੀਏ।
ਪਿਛਲੀ ਖ਼ਬਰ ਸ਼ਿੱਦਤ ਨਾਲ ਕੀਤੀ ਮਿਹਨਤ ਟੀਚਾ ਪ੍ਰਾਪਤੀ ਲਈ ਹੁੰਦੀ ਹੈ ਸਹਾਈ-ਢਿੱਲੋਂ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਮੋਗਾ ‘ਰੁੱਖ ਮਿੱਤਰ’ ਮੁਹਿੰਮ ਤਹਿਤ ਬੂਟੇ ਲਗਾਏ ਰੁੱਖ ਸਾਡੇ ਜੀਵਨ, ਵਾਤਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।