04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੀਆਂ ਚੋਣਾਂ ਵਿਚ ਮੂੰਹ ਤੋੜਵਾਂ ਜਵਾਬ ਦੇਵਾਂਗੇ-ਸਰੋਜ ਛੱਪੜੀ ਵਾਲਾ

ਅਜੀਤ ਡੈਸਕ 13-07-2026

ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼/ਹੈਲਪਰ ਯੂਨੀਅਨ ਪੰਜਾਬ (ਏਟਕ) ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ। ਮੀਟਿੰਗ ਵਿਚ ਜਨਰਲ ਸਕੱਤਰ ਸੁਨੀਲ ਕੌਰ ਬੇਦੀ, ਵਿੱਤ ਸਕੱਤਰ ਗੁਰਚਰਨ ਕੌਰ ਮੋਗਾ, ਡਿਪਟੀ ਸਕੱਤਰ ਬਲਵਿੰਦਰ ਕੌਰ ਖੋਸਾ, ਪ੍ਰੈੱਸ ਸਕੱਤਰ ਰਾਜਵਿੰਦਰ ਕੌਰ, ਮੀਤ ਪ੍ਰਧਾਨ ਸ਼ਿੰਦਰ ਕੌਰ ਦੁੱਨੇਕੇ, ਬਲਵਿੰਦਰ ਕੌਰ ਲੋਹਕੇ ਕਲਾਂ, ਕ੍ਰਿਸ਼ਨਾ ਰਾਣੀ, ਪ੍ਰਦੀਪ ਕੌਰ ਗਾਜੀਆਣਾ, ਮੀਤ ਸਕੱਤਰ ਪਿਆਰ ਕੌਰ ਜ਼ੀਰਾ, ਚਰਨਜੀਤ ਕੌਰ ਧੂੜਕੋਟ, ਕੈਲਾਸ਼ ਰਾਣੀ, ਸੀਮਾ ਰਾਣੀ, ਕੁਲਦੀਪ ਕੌਰ, ਗੁਰਮੀਤ ਕੌਰ, ਆਸ਼ਾ ਰਾਣੀ ਤੇ ਅਰਪਣਾ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਰੋਜ ਛੱਪੜੀ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਰਕਰ ਹੈਲਪਰ ਦਾ ਮਾਣ ਭੱਤਾ ਦੁੱਗਣਾ ਕਰਨਾ ਆਪਣੇ ਚੋਣ ਮੈਨੀਫੈਸਟੋ ਵਿਚ ਦਰਜ ਕੀਤਾ ਤੇ ਉਸ ਦੇ ਆਧਾਰ ‘ਤੇ ਆਂਗਣਵਾੜੀ ਵਰਕਰ ਹੈਲਪਰ ਤੋਂ ਵੱਡੀ ਗਿਣਤੀ ਵਿਚ ਵੋਟਾਂ ਪ੍ਰਾਪਤ ਕੀਤੀਆਂ ਪਰ ਸੱਤਾ ਵਿਚ ਆਉਂਦਿਆਂ ਹੀ ਮਾਣ ਭੱਤਾ ਦੁੱਗਣਾ ਤਾਂ ਕੀ ਕਰਨਾ ਸੀ ਜੋ ਪਹਿਲਾਂ ਮਾਣ ਭੱਤਾ ਮਿਲ ਰਿਹਾ ਸੀ ਉਹ ਵੀ ਕਦੇ ਸਮੇਂ ਸਿਰ ਨਹੀਂ ਦਿੱਤਾ। ਪੂਰੀ ਪਾਲਿਸੀ ਦੇ ਨਾਲ ਵਰਕਰ ਹੈਲਪਰ ‘ਤੇ ਲਾਗੂ ਹੁੰਦੇ ਨਿਯਮਾਂ ਨੂੰ ਬਦਲ ਦਿੱਤਾ ਤਾਂ ਜੋ ਵਰਕਰ ਹੈਲਪਰ ਦੀ ਸਾਰੀ ਐਨਰਜੀ ਲਗਾਤਾਰ ਹਰ ਮਹੀਨੇ ਮਾਨ ਭੱਤਾ ਲੈਣ ਤੇ ਰੂਲਾਂ ਨਿਯਮਾਂ ਵਿਚ ਸੋਧ ਕਰਵਾਉਣ ‘ਤੇ ਲੱਗੀ ਰਹੇ ਪਰ ਆਮ ਆਦਮੀ ਦੀ ਸਰਕਾਰ ਪੰਜਾਬ ਦੇ ਇਤਿਹਾਸ ਨੂੰ ਚੰਗੀ ਤਰ੍ਹਾਂ ਜਾਣਦੀ ਹੈ ਕਿ ਜਦੋਂ ਵੀ ਕਿਸੇ ਨੇ ਲੋਕਾਂ ਨਾਲ ਧੋਖਾ ਕੀਤਾ ਹੈ ਤਾਂ ਲੋਕਾਂ ਨੇ ਉਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ। ਆਗੂਆਂ ਨੇ ਐਲਾਨ ਕੀਤਾ ਕਿ 17 ਜੁਲਾਈ 2026 ਨੂੰ ਮੰਗਾਂ ਨੂੰ ਲੈ ਕੇ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਸਾਂਝੇ ਤੌਰ ‘ਤੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜੇਕਰ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਲੋਕ ਮੂੰਹ ਤੋੜਵਾਂ ਜਵਾਬ ਦੇਣਗੇ।

ਪਿਛਲੀ ਖ਼ਬਰ ਭੁਲੱਥ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਛੇਵੀਂ ਪਾਤਿਸ਼ਾਹੀ ਦੇ ਮੱਦੋਕੇ ਵਿਖੇ ਆਗਮਨ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਇਲਾਕੇ ਦੇ ਪਿੰਡਾਂ ’ਚ ਨਗਰ ਕੀਰਤਨ ਦਾ ਭਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।