04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਭੁਲੱਥ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 13-07-2026

ਭੁਲੱਥ, 12 ਜੁਲਾਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾ ਵਾਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਹੋਈ | ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਬਾਜ਼ਾਰ ਤੇ ਦੇਸ਼ ਦੀ ਕਿਸਾਨੀ ਨੂੰ ਅਮਰੀਕਾ ਦੀਆਂ ਕਾਰਪੋਰੇਟ ਕੰਪਨੀਆਂ ਹਵਾਲੇ ਕਰਨ ਜਾ ਰਹੀ ਹੈ ਮੋਦੀ ਸਰਕਾਰ, ਜਿਸ ਨੇ ਪੂਰੀ ਤਰ੍ਹਾਂ ਨਾਲ ਟਰੰਪ ਅੱਗੇ ਗੋਡੇ ਟੇਕ ਦਿੱਤੇ ਹਨ | ਭਾਰਤ ਵਿਚ ਛੋਟੀ ਕਿਸਾਨੀ ਖੇਤੀ ਕਰਦੀ ਹੈ, ਜੋ ਇਨ੍ਹਾਂ ਵੱਡੀਆਂ ਅਮਰੀਕੀ ਕੰਪਨੀਆਂ ਦਾ ਮੁਕਾਬਲਾ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਖੇਤੀ ਤੇ ਡੇਅਰੀ ਸੈਕਟਰ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ ਤੇ ਪੰਜਾਬ ਅੰਦਰ ਇਸ ਨੀਤੀ ਦੇ ਵਿਰੋਧ ਵਜੋਂ ਐਸ.ਕੇ.ਐਮ. ਪੰਜਾਬ ਨੇ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੀ.ਟੀ.ਏ. ਤੇ ਐਫ.ਟੀ.ਏ. ਦੇ ਵਿਰੁੱਧ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਲੋਕਾਂ ਲਈ ਟੋਲ ਮੁਕਤ ਕੀਤਾ ਜਾਵੇਗਾ | ਇਸ ਦਿਨ ਸੂਬੇ ਦੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਵੀ ਦਿੱਤੇ ਜਾਣਗੇ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਕਿਸੇ ਵੀ ਕੀਮਤ ‘ਤੇ ਪੰਜਾਬ ਅੰਦਰ ਲਾਗੂ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਆਪਣੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਵਾਪਸ ਲਵੇ ਨਹੀਂ ਤਾਂ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੇ ਰੋਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ | ਇਸ ਮੌਕੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਭਗਵਾਨਪੁਰ, ਜ਼ਿਲ੍ਹਾ ਕੈਸ਼ੀਅਰ ਬਲਵੀਰ ਸਿੰਘ ਜੇ.ਈ., ਸੁਖਵਿੰਦਰ ਸਿੰਘ ਬਲਾਕ ਪ੍ਰਧਾਨ , ਪ੍ਰਤਾਪ ਸਿੰਘ ਭਿੰਡਰ ਬਲਾਕ ਪ੍ਰਧਾਨ, ਸੁਰਜੀਤ ਸਿੰਘ, ਬਲਜੀਤ ਸਿੰਘ ਤੱਖਰ, ਮਹਿੰਦਰ ਸਿੰਘ, ਟੀਟਾ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ, ਸਤਪਾਲ ਸਿੰਘ ਬੋਪਾਰਾਏ, ਗੁਰਮੀਤ ਸਿੰਘ ਬੱਲ, ਅੰਮਿ੍ਤਪਾਲ ਸਿੰਘ, ਸਤਨਾਮ ਸਿੰਘ, ਹਰਜੋਤ ਸਿੰਘ, ਜਸਪਾਲ ਵਧਾਵਨ, ਲਖਬੀਰ ਸਿੰਘ ਨੰਬਰਦਾਰ, ਸਤਨਾਮ ਸਿੰਘ ਮਾਨਾ ਤਲਵੰਡੀ, ਕੁੰਦਨ ਸਿੰਘ ਮਾਨ ਤਲਵੰਡੀ, ਜਸਪ੍ਰੀਤ ਸਿੰਘ, ਸੋਮਨਾਥ, ਅਵਤਾਰ ਸਿੰਘ ਬੋਪਾਰਾਏ, ਪਰਮਜੀਤ ਸਿੰਘ ਬੋਪਾਰਾਏ, ਸਤਵਿੰਦਰ ਸਿੰਘ ਬੋਪਾਰਾਏ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ ਘੁੰਮਣ, ਹਰਦੀਪ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਰਾਸ਼ਟਰੀ ਮਹਿਲਾ ਆਯੋਗ ਵਲੋਂ ਮੋਗਾ ਵਿਖੇ ਮਹਿਲਾ ਜਨ ਸੁਣਵਾਈ 15 ਨੂੰ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੀਆਂ ਚੋਣਾਂ ਵਿਚ ਮੂੰਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।