04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਗੁਰਦੁਆਰਾ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ

ਅਜੀਤ ਡੈਸਕ 13-07-2026
ਕੋਟ ਈਸੇ ਖਾਂ, 12 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਦੌਲੇਵਾਲਾ ਮਾਇਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਾ ਵਿਖੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਬੈਠਕ ਗੁਰਦੁਆਰਾ ਸਾਹਿਬ ਦੇ ਦਫ਼ਤਰ ਵਿਖੇ ਹੋਈ, ਜਿਸ ਸਬੰਧੀ ਪ੍ਰਬੰਧਕ ਕਮੇਟੀ ਦੇ ਸੈਕਟਰੀ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਬੈਠਕ ‘ਚ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਬਲਵੰਤ ਸਿੰਘ, ਗੱਜਣ ਸਿੰਘ ਖ਼ਜ਼ਾਨਚੀ, ਇੰਦਰਜੀਤ ਸਿੰਘ ਸੈਕਟਰੀ, ਮੁੱਖ ਗ੍ਰੰਥੀ ਜਗਤਾਰ ਸਿੰਘ, ਇਕਬਾਲ ਸਿੰਘ ਸਰਪੰਚ, ਸੁਖਵਿੰਦਰ ਸਿੰਘ ਸਰਪੰਚ ਮੁੱਖ ਰੂਪ ਵਿਚ ਸ਼ਾਮਲ ਹੋਏ। ਇਸ ਬੈਠਕ ਵਿੱਚ ਮੱਘਰ ਮਹੀਨੇ ਤੋਂ ਬਾਅਦ ਵਾਲਾ ਲੇਖਾ ਜੋਖਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਜਿਹੜੇ ਕਾਰਜ ਲੋੜੀਦੇ ਹਨ, ਉਹ ਅਰੰਭਣ ਲਈ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਬੰਧਕਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਦੀਵਾਨ ਹਾਲ ਨੂੰ ਹੋਰ ਵਧੀਆ ਢੰਗ ਨਾਲ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਇਹ ਕਾਰਜ ਜਲਦ ਆਰੰਭ ਕੀਤੇ ਜਾਣਗੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜ਼ਮੀਨੀ ਪੱਧਰ ’ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਸੁਚਾਰੂ ਬਣਾਉਣਾ ਜ਼ਰੂਰੀ-ਬਰਜਿੰਦਰ... ਅਗਲੀ ਖ਼ਬਰ ਰਾਸ਼ਟਰੀ ਮਹਿਲਾ ਆਯੋਗ ਵਲੋਂ ਮੋਗਾ ਵਿਖੇ ਮਹਿਲਾ ਜਨ ਸੁਣਵਾਈ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।