04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਜਗਦੀਪ ਸਿੰਘ ਢਿੱਲੋਂ ਸਰਕਲ ਇੰਦਰਗੜ੍ਹ ਦੇ ਪ੍ਰਧਾਨ ਤੇ ਰਣਜੀਤ ਸਿੰਘ ਬੀ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 13-07-2026
ਕਿਸ਼ਨਪੁਰਾ ਕਲਾਂ, 12 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਪਾਰਟੀ ਦੇ ਸਰਗਰਮ ਆਗੂ ਅਤੇ ਮੈਂਬਰ ਪੰਚਾਇਤ ਜਗਦੀਪ ਸਿੰਘ ਢਿੱਲੋਂ (ਚੱਕ ਕੰਨੀਆਂ ਕਲਾਂ ਸੁਸਾਇਟੀ) ਨੂੰ ਸਰਕਲ ਇੰਦਰਗੜ੍ਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਸਰਕਲ ਇੰਦਰਗੜ੍ਹ ਤੋਂ ਰਣਜੀਤ ਸਿੰਘ ਨਸੀਰੇ ਵਾਲਾ ਨੂੰ ਬੀ.ਸੀ. ਵਿੰਗ ਦਾ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਨਵੇਂ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਪੂਰੀ ਨਿਸ਼ਠਾ ਨਾਲ ਨਿਭਾਇਆ ਜਾਵੇਗਾ।
ਪਿਛਲੀ ਖ਼ਬਰ ਗੁਰਭੇਜ ਭੈਲ ਮੁੰਡੀ ਜਮਾਲ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਸਰਕਲ ਫ਼ਤਹਿਗੜ੍ਹ ਪੰਜਤੂਰ ਦੇ ਪ੍ਰਧਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜ਼ਮੀਨੀ ਪੱਧਰ ’ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਸੁਚਾਰੂ ਬਣਾਉਣਾ ਜ਼ਰੂਰੀ-ਬਰਜਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।