05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਗੁਰਚਰਨ ਸਿੰਘ ਠੱਠੀ ਭਾਈ ਭਾਜਪਾ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਦੇ ਸੈਕਟਰੀ ਨਿਯੁਕਤ

ਅਜੀਤ ਡੈਸਕ 13-07-2026
ਠੱਠੀ ਭਾਈ, 12 ਜੁਲਾਈ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਗੁਰਚਰਨ ਸਿੰਘ ਠੱਠੀ ਭਾਈ ਜੋ ਪਹਿਲਾਂ ਵੀ ਜੈ ਭਾਰਤ ਮੰਚ ਮਾਲਵਾ ਜੋਨ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ ਨੂੰ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ‘ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ ਅਤੇ ਵੱਖ-ਵੱਖ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਕਿਸਾਨਾਂ ਦੇ ਹੱਕਾਂ ਲਈ ਹੋਰ ਵੀ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਬਰਾੜ ਸਾਫ਼ੂਵਾਲਾ ਨੇ ਕਿਹਾ ਕਿ ਗੁਰਚਰਨ ਸਿੰਘ ਇਕ ਮਿਹਨਤੀ ਅਤੇ ਪਾਰਟੀ ਪ੍ਰਤੀ ਸਮਰਪਿਤ ਆਗੂ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹਾ ਮੋਗਾ ਵਿਚ ਕਿਸਾਨ ਮੋਰਚਾ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਅਮਿਤ ਅਗਰਵਾਲ ਵਾਈਸ ਪ੍ਰਧਾਨ ਆਰ.ਟੀ. ਸੈਲ ਭਾਜਪਾ ਪੰਜਾਬ ਅਤੇ ਵਾਈਸ ਪ੍ਰਧਾਨ ਵਪਾਰ ਮੰਡਲ ਬਾਘਾ ਪੁਰਾਣਾ, ਸੁਖਜਿੰਦਰ ਸਿੰਘ ਵਾਂਦਰ ਜਨਰਲ ਸੈਕਟਰੀ ਭਾਜਪਾ ਕਿਸਾਨ ਮੋਰਚਾ ਪੰਜਾਬ, ਸਤਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਮੋਗਾ ਅਤੇ ਤੇਜ ਸਿੰਘ ਮਾਹਲਾ ਖ਼ੁਰਦ ਆਗੂ ਐਸ.ਸੀ. ਵਿੰਗ ਨੇ ਵੀ ਗੁਰਚਰਨ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਫੋਰਮਾਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ। ਨਵ-ਨਿਯੁਕਤ ਸੈਕਟਰੀ ਗੁਰਚਰਨ ਸਿੰਘ ਠੱਠੀ ਭਾਈ ਨੇ ਪਾਰਟੀ ਦੀ ਕੇਂਦਰੀ, ਸੂਬਾ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ‘ਤੇ ਜਿਹੜਾ ਭਰੋਸਾ ਜਤਾਇਆ ਗਿਆ ਹੈ, ਉਹ ਉਸ ‘ਤੇ ਖਰਾ ਉੱਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ, ਕਿਸਾਨ ਵਰਗ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਅਤੇ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
ਪਿਛਲੀ ਖ਼ਬਰ ਪਾਰਟੀ ਦੇ ਡਿੱਗੇ ਗਰਾਫ਼ ਦੇ ਬਾਵਜੂਦ ਹਲਕਾ ਬਾਘਾ ਪੁਰਾਣਾ ’ਚ ਧੜੇਬੰਦੀ ਨਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ (ਬ) ਮੁੜ ਇਕ ਸੂ... ਅਗਲੀ ਖ਼ਬਰ ਜਸਵੰਤ ਸਿੰਘ ਖਾਲੜਾ ਅਤੇ ਰਾਮ ਨਰਾਇਣ ਕੁਮਾਰ ਦੀ ਦੋਸਤੀ ਭਾਈਚਾਰਕ ਏਕੇ ਦੀ ਖ਼ੂਬਸੂਰਤ ਮਿਸਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।