06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਵਿਧਾਇਕ ਬਿਲਾਸਪੁਰ ਨੇ ਤਖਾਣਵੱਧ ’ਚ ਕੀਤੀ ਲੋਕ ਮਿਲਣੀ

ਅਜੀਤ ਡੈਸਕ 13-07-2026
ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਤਖਾਣਵੱਧ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਲੋਕਾਂ ਨੇ ਪਿੰਡ ਦੇ ਵਿਕਾਸ, ਬੁਨਿਆਦੀ ਸਹੂਲਤਾਂ, ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਜਨਤਕ ਮੁੱਦਿਆਂ ਸਬੰਧੀ ਆਪਣੀਆਂ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਬਿਲਾਸਪੁਰ ਨੇ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਹੱਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਅਤੇ ਭਰੋਸਾ ਦਿਵਾਇਆ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਆਮ ਲੋਕਾਂ ਨਾਲ ਸਿੱਧਾ ਸੰਪਰਕ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਸਮੇਂ ਸਿਰ ਉਨ੍ਹਾਂ ਦਾ ਨਿਪਟਾਰਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ। ਇਸ ਮੌਕੇ ਰਾਮਤੀਰਥ ਬਲਾਕ ਸੰਮਤੀ ਮੈਂਬਰ, ਜਗਸੀਰ ਸਿੰਘ, ਸੁਖਦੀਪ ਸਿੰਘ, ਮੀਡੀਆ ਇੰਚਾਰਜ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਹੋਰ ਪਾਰਟੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰੋ. ਸੁਰਜੀਤ ਸਿੰਘ ਧਾਲੀਵਾਲ ਸਰਬਸੰਮਤੀ ਨਾਲ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਦੇ ਸੂਬਾ ਪ੍ਰਧਾਨ ਬਣੇ ਅਗਲੀ ਖ਼ਬਰ ਪਾਰਟੀ ਦੇ ਡਿੱਗੇ ਗਰਾਫ਼ ਦੇ ਬਾਵਜੂਦ ਹਲਕਾ ਬਾਘਾ ਪੁਰਾਣਾ ’ਚ ਧੜੇਬੰਦੀ ਨਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ (ਬ) ਮੁੜ ਇਕ ਸੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।