06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪ੍ਰੋ. ਸੁਰਜੀਤ ਸਿੰਘ ਧਾਲੀਵਾਲ ਸਰਬਸੰਮਤੀ ਨਾਲ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਦੇ ਸੂਬਾ ਪ੍ਰਧਾਨ ਬਣੇ

ਅਜੀਤ ਡੈਸਕ 13-07-2026
ਮੋਗਾ, 12 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਇਸ ਖ਼ਬਰ ਨਾਲ ਖ਼ੁਸ਼ੀ ਦੀ ਲਹਿਰ ਦੌੜ ਗਈ ਕਿ ਏ.ਡੀ. ਕਾਲਜ ਧਰਮਕੋਟ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਰਜੀਤ ਸਿੰਘ ਧਾਲੀਵਾਲ ਨੂੰ ਸਰਬਸੰਮਤੀ ਨਾਲ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸਮੂਹ ਅਧਿਆਪਕਾਂ ਅਤੇ ਡੈਲੀਗੇਟਾਂ ਦੇ ਨੁਮਾਇੰਦਿਆਂ ਵਲੋਂ ਪੰਜਾਬ ਦੇ ਪ੍ਰਧਾਨ ਚੁਣਿਆ ਗਿਆ ਹੈ। ਇਸ ਚੋਣ ਲਈ ਪ੍ਰੋਫੈਸਰ ਧਾਲੀਵਾਲ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਪ੍ਰੋਫ਼ੈਸਰ ਸਾਹਿਬਾਨ, ਆਫ਼ਿਸ ਅਤੇ ਕਾਰਜਕਾਰਨੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅਧਿਆਪਕਾਂ ਦੇ ਹੱਕੀ ਮਸਲਿਆਂ ਨੂੰ ਸੁਲਝਾਉਣ ਲਈ ਅਤੇ ਵਿਹਾਰਕ ਮੰਗਾਂ ਨੂੰ ਮਨਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਜ਼ਿਕਰਯੋਗ ਹੈ ਕਿ ਪ੍ਰੋਫੈਸਰ ਧਾਲੀਵਾਲ ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਕਟਰੀ ਅਤੇ ਉਪ ਪ੍ਰਧਾਨ ਜਿਹੇ ਵੱਕਾਰੀ ਅਹੁਦਿਆਂ ਉੱਪਰ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਦੇ ਇਸ ਸਰਬਸੰਮਤੀ ਚੋਣ ਲਈ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਅਤੇ ਆਲ ਇੰਡੀਆ ਫੈਡਰੇਸ਼ਨ ਆਫ਼ ਯੂਨੀਵਰਸਿਟੀ ਅਤੇ ਕਾਲਜ ਟੀਚਰਜ਼ ਆਰਗਨਾਈਜ਼ੇਸ਼ਨ ਦੇ ਨੈਸ਼ਨਲ ਸੈਕਟਰੀ ਡਾ. ਵਿਨੈ ਸੋਫ਼ਤ, ਆਰ.ਕੇ. ਆਰੀਆ ਕਾਲਜ ਨਵਾਂ ਸ਼ਹਿਰ ਅਤੇ ਮੀਤ ਪ੍ਰਧਾਨ ਡਾ. ਭੁਪਿੰਦਰ ਸਿੰਘ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਵਲੋਂ ਇਸ ਚੋਣ ਲਈ ਵਿਸ਼ੇਸ਼ ਤੌਰ ‘ਤੇ ਪ੍ਰੋਫੈਸਰ ਧਾਲੀਵਾਲ ਨੂੰ ਮੁਬਾਰਕਬਾਦ ਦਿੱਤੀ ਗਈ।
ਪਿਛਲੀ ਖ਼ਬਰ ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਨੇ ਗਊਸ਼ਾਲਾ ਵਿਖੇ ਪੌਦੇ ਲਗਾਏ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਤਖਾਣਵੱਧ ’ਚ ਕੀਤੀ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।