04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਕਾਂਗਰਸ ਹਕੂਮਤ ਦੇ ਜ਼ੁਲਮਾਂ ਦੀ ਮੂੰਹ ਬੋਲਦੀ ਦਾਸਤਾਨ ਹੈ ਫਿਲਮ ‘ਸਤਲੁਜ’-ਮੱਖਣ ਬਰਾੜ

ਅਜੀਤ ਡੈਸਕ 14-07-2026

ਮੋਗਾ, 13 ਜੁਲਾਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਫਿਲਮ ‘ਸਤਲੁਜ’ ਪੰਜਾਬ ਦੇ ਉਸ ਦਰਦਨਾਕ ਦੌਰ ਅਤੇ ਕਾਂਗਰਸੀ ਹਕੂਮਤ ਦੌਰਾਨ ਹੋਏ ਕਥਿਤ ਜ਼ੁਲਮਾਂ ਦੀ ਮੂੰਹ ਬੋਲਦੀ ਦਾਸਤਾਨ ਹੈ ਜਿਸ ਦੌਰਾਨ ਅਨੇਕਾਂ ਪਰਿਵਾਰਾਂ ਨੇ ਆਪਣੇ ਜਵਾਨ ਪੁੱਤਰ ਗੁਆਏ ਅਤੇ ਪੰਜਾਬ ਦੀ ਇਕ ਪੂਰੀ ਨਸਲ ਨੇ ਖੌਫ, ਦਹਿਸ਼ਤ ਅਤੇ ਬੇਯਕੀਨੀ ਦੇ ਆਲਮ ਵਿਚ ਜ਼ਿੰਦਗੀ ਬਸਰ ਕੀਤੀ। ਉਨ੍ਹਾਂ ਕਿਹਾ ਕਿ ‘ਸਤਲੁਜ’ ਮਹਿਜ਼ ਇਕ ਫਿਲਮ ਨਹੀਂ ਬਲਕਿ ਪੰਜਾਬ ਦੇ ਇਤਿਹਾਸ ਦੇ ਇਕ ਅਜਿਹੇ ਦਰਦਨਾਕ ਦੌਰ ਦੀ ਤਰਜਮਾਨੀ ਹੈ ਜਿਸ ਦੀ ਚੀਸ ਅੱਜ ਵੀ ਹਜ਼ਾਰਾਂ ਪਰਿਵਾਰਾਂ ਦੇ ਦਿਲਾਂ ਵਿਚ ਮੌਜੂਦ ਹੈ। ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਹੋਈ ਫੌਜੀ ਕਾਰਵਾਈ ਤੋਂ ਬਾਅਦ ਪੰਜਾਬ ਵਿਚ ਲੰਬੇ ਅਰਸੇ ਤੱਕ ਅਜਿਹਾ ਖੌਫਨਾਕ ਦੌਰ ਚੱਲਿਆ ਜਿਸ ਦੌਰਾਨ ਅਨੇਕਾਂ ਬੇਕਸੂਰ ਨੌਜਵਾਨਾਂ ਦੇ ਲਾਪਤਾ ਹੋਣ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਹੱਕਾਂ ਦੀਆਂ ਉਲੰਘਣਾਵਾਂ ਦੇ ਸੰਗੀਨ ਇਲਜ਼ਾਮ ਸਾਹਮਣੇ ਆਏ। ਮੱਖਣ ਬਰਾੜ ਨੇ ਕਿਹਾ ਕਿ 1992 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਕਈ ਪ੍ਰਮੁੱਖ ਸਿਆਸੀ ਧਿਰਾਂ ਵਲੋਂ ਬਾਈਕਾਟ ਕੀਤਾ ਗਿਆ ਅਤੇ ਬਹੁਤ ਘੱਟ ਵੋਟਿੰਗ ਦਰਮਿਆਨ ਕਾਂਗਰਸ ਦੀ ਸਰਕਾਰ ਹੋਂਦ ਵਿਚ ਆਈ। ਉਨ੍ਹਾਂ ਕਿਹਾ ਕਿ ਉਸ ਦੌਰ ਵਿਚ ਜਮਹੂਰੀਅਤ ਦੀ ਰੂਹ ਨੂੰ ਗਹਿਰੀ ਸੱਟ ਵੱਜੀ ਅਤੇ ਪੰਜਾਬ ਦੇ ਲੋਕਾਂ ਉੱਪਰ ਕਥਿਤ ਸਰਕਾਰੀ ਜਬਰ ਦਾ ਸਿਲਸਿਲਾ ਜਾਰੀ ਰਿਹਾ। ਉਨ੍ਹਾਂ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲਾਪਤਾ ਹੋਏ ਨੌਜਵਾਨਾਂ ਅਤੇ ਲਾਵਾਰਸ ਕਰਾਰ ਦੇ ਕੇ ਕੀਤੇ ਗਏ ਅੰਤਿਮ ਸੰਸਕਾਰਾਂ ਦੀ ਹਕੀਕਤ ਦੁਨੀਆ ਸਾਹਮਣੇ ਲਿਆਉਣ ਲਈ ਆਪਣੀ ਜ਼ਿੰਦਗੀ ਦਾਅ ਉੱਪਰ ਲਗਾ ਦਿੱਤੀ ਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵਰਗੀਆਂ ਸ਼ਖਸੀਅਤਾਂ ਦੀ ਕੁਰਬਾਨੀ ਇਤਿਹਾਸ ਦਾ ਉਹ ਪੰਨਾ ਹੈ ਜਿਸ ਨੂੰ ਕਦੇ ਭੁਲਾਇਆ ਨਹੀਂ ਕੀਤਾ ਜਾ ਸਕਦਾ।

ਪਿਛਲੀ ਖ਼ਬਰ ਵਾਰਡ ਨੰਬਰ 37 ਨੂੰ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ-ਕੌਂਸਲਰ ਡਾ. ਰੀਮਾ ਸੂਦ ਅਗਲੀ ਖ਼ਬਰ ਪਿੰਡ ਮਾਣੂੰਕੇ ਦੇ ਵਿਕਾਸ ਕਾਰਜਾਂ ਨੂੰ ਮਿਲੇਗੀ ਨਵੀਂ ਰਫ਼ਤਾਰ-ਵਿਧਾਇਕ ਬਿਲਾਸਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।