04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਾਰਡ ਨੰਬਰ 37 ਨੂੰ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ-ਕੌਂਸਲਰ ਡਾ. ਰੀਮਾ ਸੂਦ

ਅਜੀਤ ਡੈਸਕ 14-07-2026

ਮੋਗਾ, 13 ਜੁਲਾਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਵਾਰਡ ਨੰਬਰ 37 ਤੋਂ ਦੂਸਰੀ ਵਾਰ ਜੇਤੂ ਰਹੇ ਡਾ. ਰੀਮਾ ਸੂਦ ਨੇ ਕਿਹਾ ਕਿ ਵਾਰਡ ਵਾਸੀਆਂ ਨੇ ਉਨ੍ਹਾਂ ਦੀਆਂ ਵਾਰਡ ਵਿਚ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਇਸ ਵਾਰ ਉਨ੍ਹਾਂ ਨੂੰ ਫਿਰ ਸੇਵਾ ਦਾ ਮੌਕਾ ਦਿੱਤਾ ਹੈ ਤੇ ਉਹ ਵਾਰਡ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉੱਤਰਦਿਆਂ ਵਾਰਡ ਨੰਬਰ 37 ਨੂੰ ਨਮੂਨੇ ਦਾ ਵਾਰਡ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ| ਉਹ ਬੀਤੀ ਦੇਰ ਸ਼ਾਮ ਆਪਣੇ ਪਤੀ ਡਾ. ਨਵੀਨ ਸੂਦ ਨਾਲ ਵਿਸ਼ੇਸ਼ ਤੌਰ ’ਤੇ ‘ਅਜੀਤ’ ਉਪ ਦਫ਼ਤਰ ਮੋਗਾ ਪੁੱਜੇ ਸਨ| ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦੂਸਰੀ ਵਾਰ ਪਹਿਲਾਂ ਨਾਲੋਂ ਵੱਧ ਵੋਟਾਂ ’ਤੇ ਜਿੱਤਣਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਇਸ ਵਾਰ ਵੀ ਵਾਰਡ ਵਾਸੀਆਂ ਨੇ ਉਨ੍ਹਾਂ ਦੇ ਕੀਤੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਹੈ| ਉਨ੍ਹਾਂ ਕਿਹਾ ਕਿ ਉਹ ਵਾਰਡ ਵਾਸੀਆਂ ਦੇ ਹਰ ਦੁੱਖ ਸੁੱਖ ਵਿਚ ਸ਼ਾਮਿਲ ਹੀ ਨਹੀਂ ਹੁੰਦੇ ਬਲਕਿ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਪਹਿਲ ਦੇ ਆਧਾਰ ’ਤੇ ਕਰਵਾਉਂਦੇ ਹਨ| ਵਾਰਡ ਵਿਚ ਸੀਵਰੇਜ, ਵਾਟਰ ਸਪਲਾਈ, ਲਾਈਟਾਂ, ਪਾਰਕ ਦੀ ਸਾਂਭ-ਸੰਭਾਲ ਸਬੰਧੀ ਅਜਿਹੇ ਕਾਰਜ ਹਨ ਜਿਨ੍ਹਾਂ ਦਾ ਹੱਲ ਕਰਵਾਉਣ ਲਈ ਉਹ ਦਿਨ ਰਾਤ ਇਕ ਕਰ ਦਿੰਦੇ ਹਨ| ਕੌਂਸਲਰ ਡਾ. ਰੀਮਾ ਸੂਦ ਨੇ ਕਿਹਾ ਕਿ ਮੈਨੂੰ ਅੱਜ ‘ਅਜੀਤ’ ਉਪ ਦਫ਼ਤਰ ਵਿਖੇ ਆ ਕੇ ਬਹੁਤ ਮਾਣ ਮਹਿਸੂਸ ਹੋਇਆ ਹੈ ਕਿਉਂਕਿ ਇੰਚਾਰਜ ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਉਨ੍ਹਾਂ ਨੂੰ ਬੇਹੱਦ ਸਤਿਕਾਰ ਦਿੱਤਾ ਗਿਆ ਹੈ ਜਿਸ ਦੇ ਉਹ ਸਦਾ ਰਿਣੀ ਰਹਿਣਗੇ| ਉਨ੍ਹਾਂ ਦੇ ਪਤੀ ਡਾ. ਨਵੀਨ ਸੂਦ ਜੋ ਕਿ ਸਿਹਤ ਸੇਵਾਵਾਂ ਦੇ ਮਾਹਿਰ ਜਾਣੇ ਜਾਂਦੇ ਹਨ ਤੇ ਸਮੇਂ-ਸਮੇਂ ’ਤੇ ਹਰ ਬਿਮਾਰੀਆਂ ਦੇ ਮੁਫ਼ਤ ਕੈਂਪ ਲਗਾ ਕੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਕਾਰਜ ਕਰਦੇ ਰਹਿੰਦੇ ਹਨ ਤੇ ਜੋ ਵੀ ਉਹ ਲੈਬ ਦੇ ਟੈਸਟ ਕਰਵਾਉਂਦੇ ਹਨ ਉਹ ਚੰਗੀਆਂ ਲੈਬਾਂ ਤੋਂ ਕਰਵਾਏ ਜਾਂਦੇ ਹਨ ਜਿਨ੍ਹਾਂ ਦੇ ਰਿਜ਼ਲਟ ਸੌ ਫ਼ੀਸਦੀ ਆਉਂਦੇ ਹਨ| ਅਖੀਰ ਵਿਚ ਕੌਂਸਲਰ ਡਾ. ਰੀਮਾ ਸੂਦ ਨੇ ਕਿਹਾ ਕਿ ਉਹ ਵਾਰਡ ਨੰਬਰ 37 ਦੇ ਨਿਵਾਸੀਆਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਜਿਹੜੀਆਂ ਆਸਾਂ ਤੇ ਉਮੀਦਾਂ ਨਾਲ ਉਨ੍ਹਾਂ ਨੇ ਮੈਨੂੰ ਭਾਰੀ ਬਹੁਮਤ ਨਾਲ ਜਿਤਾਇਆ ਹੈ, ਮੈਂ ਉਨ੍ਹਾਂ ਦੀਆਂ ਆਸਾਂ ’ਤੇ ਹਮੇਸ਼ਾ ਖਰਾ ਉੱਤਰਨ ਦਾ ਯਤਨ ਕਰਾਂਗੀ|

ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਜ਼ਿਲ੍ਹੇ ’ਚ ਹੁੱਕਾ ਬਾਰਾਂ ’ਤੇ ਪਾਬੰਦੀ ਦੇ ਆਦੇਸ਼ ਜਾਰੀ ਅਗਲੀ ਖ਼ਬਰ ਕਾਂਗਰਸ ਹਕੂਮਤ ਦੇ ਜ਼ੁਲਮਾਂ ਦੀ ਮੂੰਹ ਬੋਲਦੀ ਦਾਸਤਾਨ ਹੈ ਫਿਲਮ ‘ਸਤਲੁਜ’-ਮੱਖਣ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।