04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ ’ਚ ਮੋਟਰਸਾਈਕਲ ਮਾਰਚ 15 ਨੂੰ

ਅਜੀਤ ਡੈਸਕ 14-07-2026

ਕਿਸ਼ਨਪੁਰਾ ਕਲਾਂ, 13 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇ.ਐਮ.ਐਮ. ਦੇ ਸੱਦੇ ‘ਤੇ ਅਮਰੀਕਾ-ਭਾਰਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਦੀ ਮੰਗ ਸਬੰਧੀ 15 ਜੁਲਾਈ ਦਿਨ ਬੁੱਧਵਾਰ ਨੂੰ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਮਾਰਚ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ, ਕਿਸ਼ਨਪੁਰਾ ਕਲਾਂ ਤੋਂ ਸਵੇਰੇ 9 ਵਜੇ ਰਵਾਨਾ ਹੋਵੇਗਾ ਅਤੇ ਕਰੀਬ 11 ਵਜੇ ਡਿਪਟੀ ਕਮਿਸ਼ਨਰ ਦਫ਼ਤਰ, ਮੋਗਾ ਵਿਖੇ ਪਹੁੰਚੇਗਾ। ਉੱਥੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਮੰਨਣਾ ਹੈ ਕਿ ਅਮਰੀਕਾ-ਭਾਰਤ ਵਪਾਰ ਸਮਝੌਤੇ ਦਾ ਖੇਤੀਬਾੜੀ ਅਤੇ ਕਿਸਾਨਾਂ ਦੇ ਹਿਤਾਂ ‘ਤੇ ਨਕਾਰਾਤਮਿਕ ਪ੍ਰਭਾਵ ਪੈ ਸਕਦਾ ਹੈ। ਇਸ ਲਈ ਸਮੂਹ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਮੋਟਰਸਾਈਕਲ ਮਾਰਚ ਵਿਚ ਸ਼ਾਮਲ ਹੋ ਕੇ ਕਿਸਾਨੀ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ। ਇਸ ਮੌਕੇ ਪ੍ਰਧਾਨ ਅਜਮੇਰ ਸਿੰਘ ਮਾਨ, ਸੁਖਵਿੰਦਰ ਸਿੰਘ ਕਾਲੂ, ਦਰਸ਼ਨ ਬਾਵਾ, ਨਿਰਮਲ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ’ਚ ਵੱਡਾ ਉਤਸ਼ਾਹ-ਮੁਖ਼ਤਿਆਰ ਸਿੰਘ ਸੰਧੂ ਅਗਲੀ ਖ਼ਬਰ 2027 ਦੀਆਂ ਚੋਣਾਂ ਲਈ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।