03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਜਨਤਕ ਇਕੱਠ ਤੇ ਹੋਰ ਸਮਾਗਮਾਂ ’ਚ ਹਥਿਆਰ ਲੈ ਕੇ ਚੱਲਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਤੇ ਪਾਬੰਦੀ

ਅਜੀਤ ਡੈਸਕ 15-07-2026

ਮੋਗਾ, 14 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹੱਦ ਅੰਦਰ ਕਿਸੇ ਵੀ ਵਿਅਕਤੀ ਵਲੋਂ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਚੱਲਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਵੀ ਪਾਬੰਦੀ ਲਗਾਈ ਹੈ। ਸਾਗਰ ਸੇਤੀਆ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਉਕਤ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ 10 ਸਤੰਬਰ, 2026 ਤੱਕ ਲਾਗੂ ਰਹਿਣਗੇ। ਇਸੇ ਤਰਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਾਹਿਤਾਂ 2023 (46 ਆਫ਼ 2023) 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿਕ ਕਿਹਾ ਗਿਆ ਹੈ ਕਿ ਪੈਲੇਸਾਂ ਵਿਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫ਼ੈਸ਼ਨ ਜਿਹਾ ਬਣ ਗਿਆ ਹੈ ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਈ ਜਾਣੀ ਲੋਕ ਹਿਤ ਲਈ ਜਰੂਰੀ ਹੈ। ਇਹ ਹੁਕਮ 10 ਸਤੰਬਰ, 2026 ਤੱਕ ਲਾਗੂ ਰਹਿਣਗੇ।

ਪਿਛਲੀ ਖ਼ਬਰ ਨਾਟਕ-ਅਕਾਲ-ਏ ਖ਼ਾਲਸਾ ਮੋਹੀ ਅਮਰਜੀਤ ਸਿੰਘ ਦੀ ਸ਼ਲਾਘਾਯੋਗ ਰਚਨਾ-ਬਲਦੇਵ ਸਿੰਘ ਢਿੱਲੋਂ ਅਗਲੀ ਖ਼ਬਰ ਲੋਕ ਮਿਲਣੀ ਦੌਰਾਨ ਵਿਧਾਇਕ ਬਿਲਾਸਪੁਰ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।