02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

‘ਆਪ’ ਆਗੂ ਅਜੇ ਸ਼ਰਮਾ ਜਾਗਰਣ ਵਿਚ ਹੋਣਗੇ ਮੁੱਖ ਮਹਿਮਾਨ

ਅਜੀਤ ਡੈਸਕ 15-07-2026
ਮੋਗਾ, 14 ਜੁਲਾਈ (ਗੁਰਤੇਜ ਸਿੰਘ ਬੱਬੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਜੋ ਸ਼ੁਰੂ ਤੋਂ ਹੀ ਧਾਰਮਿਕ ਪ੍ਰਵਿਰਤੀ ਦੇ ਮਾਲਕ ਹਨ ਤੇ ਇਸ ਲਈ ਮੋਗਾ ਸ਼ਹਿਰ ਵਿਚ ਹੋਣ ਵਾਲੇ ਹਰ ਧਾਰਮਿਕ ਸਮਾਗਮ ਵਿਚ ਉਨ੍ਹਾਂ ਦੀ ਹਾਜ਼ਰੀ ਜ਼ਰੂਰ ਹੁੰਦੀ ਹੈ ਅਤੇ ਹੁਣ ਉਹ ਜੈ ਮਾਂ ਛਿੰਨਮਸਤਕਾ ਕਲੱਬ ਮੋਗਾ ਦੇ ਨੌਜਵਾਨਾਂ ਵਲੋਂ ਚਿੰਤਪੁਰਨੀ ਹਿਮਾਚਲ ਪ੍ਰਦੇਸ਼ ਵਿਖੇ ਮਾਤਾ ਸੀਤਲਾ ਭਵਨ ਵਿਚ 17 ਜੁਲਾਈ ਨੂੰ ਕਰਵਾਏ ਜਾ ਰਹੇ ਮਾਂ ਭਗਵਤੀ ਜਾਗਰਨ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਅਜੇ ਸ਼ਰਮਾ ਨੇ ਦੱਸਿਆ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਕਲੱਬ ਦੇ ਨੌਜਵਾਨਾਂ ਨੇ ਉਨ੍ਹਾਂ ਨੂੰ ਜਾਗਰਨ ਵਿਚ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਵਾਉਣ ਦਾ ਸੱਦਾ ਦਿੱਤਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਆਤਮਿਕ ਖੁਸ਼ੀ ਤੇ ਸਕੂਨ ਮਿਲਿਆ ਹੈ ਕਿ ਉਹ ਮਾਤਾ ਚਿੰਤਪੁਰਨੀ ਦਾ ਆਸ਼ੀਰਵਾਦ ਵੀ ਪ੍ਰਾਪਤ ਕਰਨਗੇ।
ਪਿਛਲੀ ਖ਼ਬਰ ਆਈਲਟਸ ਤੇ ਸਟੱਡੀ ਵੀਜ਼ਾ ਨਾਲ ਮੈਕਰੋ ਗਲੋਬਲ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਲੋਕ ਜਨਸ਼ਕਤੀ ਪਾਰਟੀ ਨੇ ਨਾਜਾਇਜ਼ ਕਬਜ਼ੇ ਛਡਵਾਉਣ ਸੰਬੰਧੀ ਉਪ ਮੰਡਲ ਮੈਜਿਸਟ੍ਰੇਟ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।