02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅੱਜ ਤੇ ਕੱਲ੍ਹ ਨੂੰ ਮੋਗਾ ਅਤੇ ਬਠਿੰਡਾ ਦੇ ਦੌਰੇ ’ਤੇ

ਅਜੀਤ ਡੈਸਕ 15-07-2026
ਬਠਿੰਡਾ, 14 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰਾਸ਼ਟਰੀ ਮਹਿਲਾ ਕਮਿਸ਼ਨ (ਐਨ ਸੀ ਡਬਲਿਊ) ਦੀ ਚੇਅਰਪਰਸਨ ਸ੍ਰੀਮਤੀ ਵਿਜਯਾ ਰਹਾਟਕਰ 15 ਅਤੇ 16 ਜੁਲਾਈ ਨੂੰ ਪੰਜਾਬ ਦੇ ਮੋਗਾ ਅਤੇ ਬਠਿੰਡਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਮਹਿਲਾਵਾਂ ਦੀ ਸੁਰੱਖਿਆ, ਸ਼ਿਕਾਇਤ ਨਿਵਾਰਣ, ਲਿੰਗ ਸੰਵੇਦਨਸ਼ੀਲਤਾ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨਗੇ। ਇਸ ਦੌਰਾਨ ਚੇਅਰਪਰਸਨ 15 ਜੁਲਾਈ ਨੂੰ ਦੁਪਹਿਰ 12:30 ਵਜੇ ਤੋਂ 2:00 ਵਜੇ ਤੱਕ ਮੋਗਾ ਨਗਰ ਨਿਗਮ ਦੇ ਕਮਿਊਨਿਟੀ ਹਾਲ ਵਿਚ ਅਤੇ 16 ਜੁਲਾਈ ਨੂੰ ਦੁਪਹਿਰ 12:00 ਵਜੇ ਤੋਂ 1:30 ਵਜੇ ਤੱਕ ਬਠਿੰਡਾ ਦੇ ਮਿੰਨੀ ਸਕੱਤਰੇਤ ਸਥਿਤ ਡੀਸੀ ਮੀਟਿੰਗ ਹਾਲ ਵਿਚ ਮਹਿਲਾ ਜਨ ਸੁਣਵਾਈ ਦੀ ਪ੍ਰਧਾਨਗੀ ਕਰਨਗੇ। ਇਸ ਜਨ ਸੁਣਵਾਈ ਰਾਹੀਂ ਮਹਿਲਾਵਾਂ ਨੂੰ ਆਪਣੀਆਂ ਸ਼ਿਕਾਇਤਾਂ ਪੇਸ਼ ਕਰਨ, ਸੰਸਥਾਗਤ ਸਹਾਇਤਾ ਪ੍ਰਾਪਤ ਕਰਨ ਅਤੇ ਸਮੇਂ ਸਿਰ ਨਿਵਾਰਣ ਲਈ ਮੰਚ ਮੁਹੱਈਆ ਕਰਵਾਇਆ ਜਾਵੇਗਾ। ਪਹਿਲਾਂ ਤੋਂ ਦਰਜ ਮਾਮਲਿਆਂ ਤੋਂ ਇਲਾਵਾ ਮੌਕੇ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਵੀ ਸਵੀਕਾਰ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਐਸ.ਡੀ.ਪਬਲਿਕ ਸਕੂਲ ’ਚ ਦੋ ਰੋਜ਼ਾ ਮੁਫਤ ਮੈਡੀਕਲ ਜਾਂਚ ਕੈਂਪ ਲੱਗਾ ਅਗਲੀ ਖ਼ਬਰ ਸਾਬਕਾ ਪੱਤਰਕਾਰ ਤੇ ਸਟੇਟ ਐਵਾਰਡੀ ਸੇਵਾ ਮੁਕਤ ਹੈੱਡਮਾਸਟਰ ਅਮਰਜੀਤ ਸਿੰਘ ਸੰਧੂ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।