08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਿਸ਼ਵ ਪੰਜਾਬੀ ਸਭਾ ਕੈਨੇਡਾ ਨੇ ਕੀਤੀ ਮੰਗ, ਭਾਰਤ ਸਰਕਾਰ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ

ਅਜੀਤ ਡੈਸਕ 16-07-2026
ਸਮਾਲਸਰ, 15 ਜੁਲਾਈ (ਗੁਰਜੰਟ ਕਲਸੀ ਲੰਡੇ)-ਪਿਛਲੇ ਕੁਝ ਸਮੇਂ ਤੋਂ ਜਦੋਂ ਤੋਂ ਭਾਰਤ ਅਤੇ ਪਾਕਿਸਤਾਨ ਦੇ ਆਪਸੀ ਸੰਬੰਧ ਵਿਗੜੇ ਹਨ ਉਸ ਸਮੇਂ ਤੋਂ ਕਰਤਾਰਪੁਰ ਸਾਹਿਬ ਦਾ ਕੋਰੀਡੋਰ ਭਾਰਤ ਵਲੋਂ ਬੰਦ ਕੀਤਾ ਹੋਇਆ ਹੈ, ਇਸ ਨੂੰ ਤੁਰੰਤ ਖੋਲਿਆ ਜਾਣਾ ਚਾਹੀਦਾ ਹੈ। ਇਹ ਪ੍ਰਗਟਾਵਾ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ, ਭਾਰਤ ਦੇ ਪ੍ਰਧਾਨ ਸਮਾਜ ਸੇਵੀ ਸਤਬੀਰ ਸਿੰਘ, ਪੰਜਾਬ ਪ੍ਰਧਾਨ ਦਲਬੀਰ ਸਿੰਘ ਰਿਆੜ ਨੇ ਸਾਂਝੇ ਤੌਰ ‘ਤੇ ਕੀਤਾ। ਆਗੂਆਂ ਨੇ ਕਿਹਾ ਕਿ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨ ਦੇ ਸੰਗਤਾਂ ਨੂੰ ਦਰਸ਼ਨ ਕਰਨ ਤੋਂ ਰੋਕਣਾ ਕਿਸੇ ਵੀ ਤਰਾਂ ਜਾਇਜ਼ ਨਹੀ ਹੈ। ਕਿਉਂਕਿ ਇਸ ਸਥਾਨ ਨਾਲ ਲੱਖਾਂ ਕਰੋੜਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਭਾਰਤ ਵਿਚੋਂ ਹਰ ਸਾਲ ਹਰ ਧਰਮ ਦੇ ਲੋਕ ਇਸ ਸਥਾਨ ‘ਤੇ ਪੂਰੀ ਸ਼ਰਧਾ ਨਾਲ ਮੱਥਾ ਟੇਕਣ ਜਾਂਦੇ ਸਨ। ਆਸਥਾ ਦੇ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਜਾਣ ਤੋਂ ਸੰਗਤਾਂ ਨੂੰ ਰੋਕਣਾ ਇਨਸਾਨੀਅਤ ਨਹੀ ਹੈ। ਇਸ ਵਾਸਤੇ ਉਹ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੁਰਜੋਰ ਅਪੀਲ ਕਰਦੇ ਹਨ ਕਿ ਤੁਰੰਤ ਇਸ ਮਸਲੇ ਤੇ ਦਖ਼ਲ ਦੇਣ ਅਤੇ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਕਰਦੇ ਹੋਏ ਸ਼੍ਰੀ ਕਰਤਾਰ ਪੁਰ ਸਾਹਿਬ ਦਾ ਲਾਂਘਾ ਤੁਰੰਤ ਸੰਗਤਾਂ ਵਾਸਤੇ ਖੋਲਿਆ ਜਾਵੇ। ਉਕਤ ਆਗੂਆਂ ਨੇ ਦਲੀਲ ਦਿੰਦੇ ਹੋਏ ਕਿਹਾ ਕਿ ਜ਼ਿਕਰ ਭਾਰਤ ਤੋਂ ਹਰ ਸਾਲ ਹਜ਼ਾਰਾਂ ਸੰਗਤਾਂ ਧਾਰਮਿਕ ਵੀਜ਼ਾ ਲੈ ਕੇ ਪਾਕਿਸਤਾਨ ਸਥਿਤ ਗੁਰੂ ਘਰਾਂ ਦੇ ਦਰਸ਼ਨਾਂ ਵਾਸਤੇ ਜਾ ਸਕਦੀਆਂ ਹਨ ਤਾਂ ਇਹ ਕੋਰੀਡੋਰ ਕਿਉ ਨਹੀ ਖੋਲਿਆਂ ਜਾ ਸਕਦਾ?
ਪਿਛਲੀ ਖ਼ਬਰ ਬੀ.ਕੇ.ਯੂ. ਉਗਰਾਹਾਂ ਵਲੋਂ ਡੇਮਰੂ ਕਲਾਂ ’ਚ ਪਿੰਡ ਇਕਾਈ ਦੀ ਚੋਣ ਅਗਲੀ ਖ਼ਬਰ ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦਾ ਹੋਇਆ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।