08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਡੀ.ਸੀ. ਦਫ਼ਤਰ ਅੱਗੇ ਮੁਲਾਜ਼ਮ ਤੇ ਪੈਨਸ਼ਨਰਜ਼ ਵਲੋਂ ਮੋਗਾ ’ਚ ਭਲਕੇ ਹੋਵੇਗੀ ਰੈਲੀ

ਅਜੀਤ ਡੈਸਕ 16-07-2026
ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੁਆਰਾ 17 ਜੁਲਾਈ 2020 ਨੂੰ ਇਕ ਅਜਿਹਾ ਮੁਲਾਜ਼ਮ ਮਾਰੂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਨਾਲ 17 ਜੁਲਾਈ ਤੋਂ ਬਾਅਦ ਭਰਤੀ ਹੋਣ ਵਾਲੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਤਨਖ਼ਾਹ ਸਕੇਲਾਂ ਨਾਲ ਜੋੜ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਪ੍ਰਾਪਤ ਕਰਨ ਤੋਂ ਵਾਂਝੇ ਕਰ ਦਿੱਤਾ ਗਿਆ। ਇਸ ਸਬੰਧੀ ਤਾਲਮੇਲ ਕਮੇਟੀ ਮੋਗਾ ਦੇ ਆਗੂਆਂ ਜਗਦੀਸ਼ ਸਿੰਘ ਚਾਹਲ, ਬਲੌਰ ਸਿੰਘ ਘਾਲੀ, ਕੁਲਦੀਪ ਸਿੰਘ ਡੀ.ਸੀ. ਦਫ਼ਤਰ, ਭਜਨ ਸਿੰਘ ਗਿੱਲ, ਦਿਗਵਿਜੇਪਾਲ ਸ਼ਰਮਾ, ਗੁਰਮੇਲ ਸਿੰਘ ਨਾਹਰ, ਕੁਲਵੀਰ ਸਿੰਘ ਢਿੱਲੋਂ, ਰਜਿੰਦਰ ਸਿੰਘ ਰਿਆੜ, ਸੁਰਜੀਤ ਸਿੰਘ ਗਗੜਾ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਹਰਜੰਟ ਸਿੰਘ ਬੌਡੇ, ਦਲਜੀਤ ਸਿੰਘ ਭੁੱਲਰ, ਸੁਖਮੰਦਰ ਸਿੰਘ, ਭੁਪਿੰਦਰ ਸਿੰਘ ਸੇਖੋਂ, ਪ੍ਰੇਮ ਕੁਮਾਰ, ਬਲਜਿੰਦਰ ਸਿੰਘ ਧਾਲੀਵਾਲ, ਗੁਰਜੰਟ ਸਿੰਘ ਕੋਕਰੀ ਨੇ ਦੱਸਿਆ ਕਿ ਸਾਂਝਾ ਫ਼ਰੰਟ ਅਤੇ ਸਾਂਝਾ ਮੰਚ ਵਲੋਂ 17 ਜੁਲਾਈ ਨੂੰ ਮੁਲਾਜ਼ਮਾਂ ਲਈ ਕਾਲਾ ਦਿਨ ਦੱਸਦਿਆਂ ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਠੀਕ 2 ਵਜੇ ਇਕ ਵਿਸ਼ਾਲ ਰੈਲੀ ਕਰਨ ਉਪਰੰਤ ਇਸ ਮੁਲਾਜ਼ਮ ਮਾਰੂ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਸਬੰਧੀ ਤਾਲਮੇਲ ਕਮੇਟੀ ਦੇ ਮੈਂਬਰ ਸੁਰਿੰਦਰ ਰਾਮ ਕੁੱਸਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਪੈਨਸ਼ਨਰ ਵਿਰੋਧੀ ਕਾਰਪੋਰੇਟ ਘਰਾਣੇ ਪੱਖੀ ਨੀਤੀਆਂ ਕਰ ਕੇ ਮੁਲਾਜ਼ਮਾਂ/ਪੈਨਸ਼ਨਰਾਂ ਦੁਆਰਾ ਤਿੱਖੇ ਅਤੇ ਲੰਬੇ ਘੋਲਾਂ ਰਾਹੀਂ ਪ੍ਰਾਪਤ ਹੱਕਾਂ ਨੂੰ ਇਕ ਇਕ ਕਰ ਕੇ ਖੋਹਿਆ ਜਾ ਰਿਹਾ ਹੈ, ਜਿਸ ਕਰ ਕੇ ਪੰਜਾਬ ਸਰਕਾਰ ਦੇ ਸੈਂਕੜੇ ਵਿਭਾਗ ਨਿੱਜੀਕਰਨ ਦੀ ਭੇਟ ਚਾੜ੍ਹ ਦਿੱਤੇ ਗਏ ਹਨ ਅਤੇ ਨਵੀਆਂ ਭਰਤੀਆਂ ਦਾ ਭੋਗ ਪਾ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ 17 ਜੁਲਾਈ ਨੂੰ ਦੁਪਹਿਰ 2 ਵਜੇ ਰੈਲੀ ‘ਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ’ਚ ਮੋਗਾ ਲਈ ਮੋਟਰਸਾਈਕਲ ਕਾਫ਼ਲਾ ਰਵਾਨਾ ਅਗਲੀ ਖ਼ਬਰ ਜਥੇਦਾਰ ਸ੍ਰੀ ਅਕਾਲ ਤਖਤ ਵਲੋਂ ਸ਼ਹੀਦ ਨੌਜਵਾਨਾਂ ਲਈ ਕੀਤੀ ਅਰਦਾਸ ਜੋਦੜੀ ਸ਼ਲਾਘਾਯੋਗ-ਮਾਸਟਰ ਗੁਰਦੀਪ ਸਿੰਘ ਮਹੇਸ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।