12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਵਿਸ਼ੇਸ਼ ਗਹਿਰੀ ਸੁਧਾਈ ਦੇ ਸੋਧੇ ਸ਼ਡਿਊਲ ਤਹਿਤ ਹੁਣ 3 ਅਗਸਤ ਤੱਕ ਕੀਤੀ ਜਾਵੇਗੀ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ

ਅਜੀਤ ਡੈਸਕ 17-07-2026

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪਹਿਲਾਂ 24 ਜੁਲਾਈ ਤੱਕ ਹੋਣੀ ਸੀ ਪਰ ਹੁਣ ਇਸ ਦਾ ਸਮਾਂ ਵਧਾ ਕੇ 3 ਅਗਸਤ ਤੱਕ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਅਤੇ ਪੋਲਿੰਗ ਬੂਥਾਂ ਦੀ ਰੈਸ਼ਨੇਲਾਜੇਸ਼ਨ ਦਾ ਕੰਮ ਵੀ 3 ਅਗਸਤ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦੋਂ ਕਿ ਇਨ੍ਹਾਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ ਤੋਂ 12 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਯੋਗ ਨਾਗਰਿਕਾਂ ਨੂੰ ਐਸ.ਆਈ.ਆਰ. ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਜਾਇਜ਼ ਵੋਟਰ ਦੀ ਵੋਟ ਕੱਟੀ ਨਾ ਜਾ ਸਕੇ ਅਤੇ ਇਸ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਪਿਛਲੀ ਖ਼ਬਰ ਮਾਰਕੀਟ ਕਮੇਟੀ ਨਵ-ਨਿਯੁਕਤ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਮਿਹਨਤੀ ਆਗੂ- ਵਿਧਾਇਕ ਬਿਲਾਸਪੁਰ, ਪ੍ਰਧਾਨ ਮਾਣੂੰਕੇ ਅਗਲੀ ਖ਼ਬਰ ਭਾਜਪਾ ਕਿਸਾਨ ਮੋਰਚਾ ਦੇ ਵਫ਼ਦ ਨੇ ਚੇਅਰਮੈਨ ਮਹਿਲਾ ਕਮਿਸ਼ਨ ਭਾਰਤ ਸਰਕਾਰ ਨੂੰ ਨਸ਼ੇ ਨਾਲ ਮਰੇ ਨੌਜਵਾਨਾਂ ਦੇ ਪਰਿਵਾਰਾਂ ਦੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।