12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ

ਅਜੀਤ ਡੈਸਕ 17-07-2026

ਕਿਸ਼ਨਪੁਰਾ ਕਲਾਂ, 16 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰਦੁਆਰਾ ਸਾਹਿਬ ‘ਚ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਕਥਾਵਾਚਕ ਭਾਈ ਅਰਜਿੰਦਰ ਸਿੰਘ ਨੇ ਸਾਉਣ ਮਹੀਨੇ ਦੀ ਮਹੱਤਤਾ ਬਾਰੇ ਕਥਾ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਦਾ ਅਸਲ ਮਕਸਦ ਪ੍ਰਭੂ ਦੇ ਨਾਮ ਦਾ ਸਿਮਰਨ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਰੋਜ਼ਾਨਾ ਸਵੇਰੇ ਨਿੱਤਨੇਮ ਕਰਨ ਅਤੇ ਗੁਰਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ। ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਨੇ ਸਮੂਹ ਸੰਗਤਾਂ ਦਾ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਮਲਕੀਤ ਸਿੰਘ ਮੀਤ ਗ੍ਰੰਥੀ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਇਕਬਾਲ ਸਿੰਘ ਮਾਨ, ਗੁਰਮੀਤ ਸਿੰਘ ਰਾਜਾ ਮੱਟੂ, ਹਰਭਜਨ ਸਿੰਘ ਬਾਬਾ, ਜਗਤਾਰ ਸਿੰਘ ਸਾਗੂ, ਮਾਸਟਰ ਸੁਦਰਸ਼ਨ ਸਿੰਘ, ਸ਼ੇਰਾਂ ਔਲਖ, ਦਰਸ਼ਨ ਸਿੰਘ ਮਾਨ, ਪ੍ਰਧਾਨ ਅਵਤਾਰ ਸਿੰਘ ਮਾਨ, ਗੁਰਮੇਲ ਸਿੰਘ ਕਲਸੀ ਫ਼ਰਨੀਚਰ ਗੈਲਰੀ, ਜਿੰਦਰ ਸਿੰਘ, ਕੰਤਾ ਭਿੰਡਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਐਡਵੋਕੇਟ ਅਮਿਤ ਅਗਰਵਾਲ ਦੀ ਅਗਵਾਈ ’ਚ ਪੀ.ਐਮ. ਸ਼੍ਰੀ ਸਕੂਲ ’ਚ ਕੀਤੀ ਸਫ਼ਾਈ ਅਗਲੀ ਖ਼ਬਰ ਮਾਰਕੀਟ ਕਮੇਟੀ ਨਵ-ਨਿਯੁਕਤ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਮਿਹਨਤੀ ਆਗੂ- ਵਿਧਾਇਕ ਬਿਲਾਸਪੁਰ, ਪ੍ਰਧਾਨ ਮਾਣੂੰਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।