11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਐਡਵੋਕੇਟ ਅਮਿਤ ਅਗਰਵਾਲ ਦੀ ਅਗਵਾਈ ’ਚ ਪੀ.ਐਮ. ਸ਼੍ਰੀ ਸਕੂਲ ’ਚ ਕੀਤੀ ਸਫ਼ਾਈ

ਅਜੀਤ ਡੈਸਕ 17-07-2026

ਬਾਘਾ ਪੁਰਾਣਾ, 15 ਜੁਲਾਈ (ਟਿੰਕੂ ਕਾਠਪਾਲ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ 17 ਜੁਲਾਈ ਨੂੰ ਹੋਣ ਵਾਲੇ ਪੰਜਾਬ ਦੌਰੇ ਦੇ ਮੱਦੇ ਨਜ਼ਰ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਸੂਬਾ ਪੱਧਰ ‘ਤੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਬਾਘਾ ਪੁਰਾਣਾ ਵਿਖੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਫ਼ਾਈ ਮੁਹਿੰਮ ਆਯੋਜਿਤ ਕੀਤੀ ਗਈ। ਇਹ ਸਫ਼ਾਈ ਅਭਿਆਨ ਐਡਵੋਕੇਟ ਅਮਿਤ ਅਗਰਵਾਲ (ਸਰਕਲ ਪ੍ਰਭਾਰੀ) ਦੀ ਅਗਵਾਈ ਵਿਚ ਅਤੇ ਸਰਕਲ ਪ੍ਰਧਾਨ ਚਮਨ ਲਾਲ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਨੇ ਸਕੂਲ ਪਰਿਸਰ ਦੀ ਸਫ਼ਾਈ ਕਰਦੇ ਹੋਏ ਸਵੱਛਤਾ ਦਾ ਸੰਦੇਸ਼ ਦਿੱਤਾ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਐਡਵੋਕੇਟ ਅਮਿਤ ਅਗਰਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤਾ ਗਿਆ ਸਵੱਛ ਭਾਰਤ ਅਭਿਆਨ ਸਿਰਫ਼ ਇਕ ਸਰਕਾਰੀ ਯੋਜਨਾ ਨਹੀਂ, ਸਗੋਂ ਜਨ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਘਰ, ਸੰਸਥਾ ਅਤੇ ਆਲੇ-ਦੁਆਲੇ ਦੀ ਸਫ਼ਾਈ ਨੂੰ ਆਪਣੀ ਰੋਜ਼ਾਨਾ ਦੀ ਆਦਤ ਬਣਾਏ। ਸਰਕਲ ਪ੍ਰਧਾਨ ਚਮਨ ਲਾਲ ਨੇ ਕਿਹਾ ਕਿ ਭਾਜਪਾ ਦੇ ਕਾਰਕੁਨ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਹਮੇਸ਼ਾ ਅੱਗੇ ਰਹਿੰਦੇ ਹਨ ਅਤੇ ਅਜਿਹੀਆਂ ਮੁਹਿੰਮਾਂ ਰਾਹੀਂ ਲੋਕਾਂ ਵਿਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਯਤਨ ਜਾਰੀ ਰਹੇਗਾ। ਇਸ ਮੌਕੇ ਸੈਕਰੇਟਰੀ ਸਤੀਸ਼ ਕੁਮਾਰ, ਮੀਤ ਪ੍ਰਧਾਨ ਬਿਕਰਮਜੀਤ ਸਿੰਘ, ਮੀਤ ਪ੍ਰਧਾਨ ਅਵਤਾਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਭਾਜਪਾ ਦੇ ਹੋਰ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੀ ਸਫ਼ਾਈ ਅਭਿਆਨ ਵਿਚ ਭਾਗ ਲੈਂਦਿਆਂ ਇਸ ਨੂੰ ਸਫਲ ਬਣਾਇਆ ਅਤੇ ਸਵੱਛ, ਸੁੰਦਰ ਅਤੇ ਸਿਹਤਮੰਦ ਪੰਜਾਬ ਦੇ ਨਿਰਮਾਣ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਦੁਹਰਾਇਆ।

ਪਿਛਲੀ ਖ਼ਬਰ ਭੇਖਾ ਦੇ ਗੁਰਦੁਆਰਾ ਗੁਰੂਸਰ ਸਾਹਿਬ ’ਚ ਹੋਇਆ ਸ਼ਾਟ ਸਰਕਟ ਅਗਲੀ ਖ਼ਬਰ ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।