11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭੇਖਾ ਦੇ ਗੁਰਦੁਆਰਾ ਗੁਰੂਸਰ ਸਾਹਿਬ ’ਚ ਹੋਇਆ ਸ਼ਾਟ ਸਰਕਟ

ਅਜੀਤ ਡੈਸਕ 17-07-2026
ਨੱਥੂਵਾਲਾ ਗਰਬੀ, 16 ਜੁਲਾਈ (ਨਵਦੀਪ ਸਿੰਘ)-ਬੀਤੇ ਕੱਲ੍ਹ ਸ਼ਾਮ ਨੂੰ ਪਿੰਡ ਭੇਖਾ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਸ਼ਾਟ ਸਰਕਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗ੍ਰੰਥੀ ਕੁਲਦੀਪ ਸਿੰਘ ਨੇ ਦੱਸਿਆ ਕਿ ਏਅਰ ਕੰਡੀਸ਼ਨਰ ਦੇ ਚੱਲਦੇ-ਚੱਲਦੇ ਉਸ ਨੂੰ ਅੱਗ ਪੈ ਗਈ ਅਤੇ ਅਸੀ ਉਸ ਸਮੇਂ ਦਰਬਾਰ ਸਾਹਿਬ ਦੇ ਵਿਚ ਮੌਜੂਦ ਸੀ। ਉਨ੍ਹਾਂ ਦੱਸਿਆ ਕਿ ਜੇ ਅਸੀ ਉੱਥੇ ਮੌਜੂਦ ਨਾ ਹੁੰਦੇ ਤਾਂ ਹੋ ਸਕਦਾ ਇਹ ਅੱਗ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਨੁਕਸਾਨ ਪਹੁੰਚਾਉਂਦੀ ਪਰ ਸਾਡੇ ਵਲੋਂ ਐਨ ਮੌਕੇ ਉੱਪਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਏ.ਸੀ. ਲੰਘੀ ਤਿੰਨ ਜੁਲਾਈ ਨੂੰ ਹੀ ਲਗਵਾਇਆ ਗਿਆ ਸੀ ਪਰ ਪਤਾ ਨਹੀ ਲੱਗਿਆ ਕਿ ਇਸ ਨੂੰ ਇੰਨੀ ਜਲਦੀ ਅੱਗ ਕਿਵੇਂ ਲਗ ਗਈ। ਪੱਤਰਕਾਰਾਂ ਨੂੰ ਦਰਬਾਰ ਸਾਹਿਬ ਵਿਚ ਬੁਲਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਵੀ ਕਰਵਾਏ ਤੇ ਦਿਖਾਇਆ ਕਿ ਗੁਰੂ ਸਾਹਿਬ ਜੀ ਨੂੰ ਅੱਗ ਲੱਗਣ ਨਾਲ ਕੋਈ ਆਂਚ ਨਹੀ ਆਈ। ਇਸ ਮੌਕੇ ਉਨ੍ਹਾਂ ਦੇ ਨਾਲ ਗ੍ਰੰਥੀ ਸਭਾ ਦੇ ਚੇਅਰਮੈਨ ਅਤੇ ਸਮੂਹ ਗ੍ਰੰਥੀ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ (ਬ) ਵਲੋੰ ਇਕਬਾਲ ਸਿੰਘ ਘਾਲਾ ਨੂੰ ਐਸ. ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਐਡਵੋਕੇਟ ਅਮਿਤ ਅਗਰਵਾਲ ਦੀ ਅਗਵਾਈ ’ਚ ਪੀ.ਐਮ. ਸ਼੍ਰੀ ਸਕੂਲ ’ਚ ਕੀਤੀ ਸਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।