11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ਼੍ਰੋਮਣੀ ਅਕਾਲੀ (ਬ) ਵਲੋੰ ਇਕਬਾਲ ਸਿੰਘ ਘਾਲਾ ਨੂੰ ਐਸ. ਸੀ. ਵਿੰਗ ਦਾ ਪ੍ਰਧਾਨ ਨਿਯੁਕਤ

ਅਜੀਤ ਡੈਸਕ 17-07-2026
ਕਿਸ਼ਨਪੁਰਾ ਕਲਾਂ, 16 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਮਿਹਨਤੀ ਨੌਜਵਾਨ ਇਕਬਾਲ ਸਿੰਘ ਘਾਲਾ ਨੂੰ ਸਰਕਲ ਇੰਦਰਗੜ੍ਹ ਦਾ ਐਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਇਸ ਨਿਯੁਕਤੀ ਤੇ ਪ੍ਰਧਾਨ ਇਕਬਾਲ ਸਿੰਘ ਘਾਲਾ ਨੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਪ੍ਰਧਾਨ ਇਕਬਾਲ ਸਿੰਘ ਘਾਲਾ ਨੇ ਕਿਹਾ ਕਿ ਸਰਕਲ ਇੰਦਰਗੜ੍ਹ ਦੇ ਪਿੰਡਾਂ ‘ਚੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨ ਲਈ ਕੰਮ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਪ੍ਰਧਾਨ ਇਕਬਾਲ ਸਿੰਘ ਘਾਲਾ ਨਿਯੁਕਤੀ ਤੇ ਪ੍ਰਧਾਨ ਜਸਵੀਰ ਸਿੰਘ ਸ਼ਾਹ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਇੰਦਰਜੀਤ ਸਿੰਘ ਸ਼ਾਹ ਅਮਰੀਕਾ, ਗੁਰਪ੍ਰੀਤ ਸਿੰਘ ਗੁਰੂ ਸਾਬਕਾ ਮੈਂਬਰ, ਬਿੱਲੂ ਬਰਾੜ, ਈਸ਼ਵਰ ਸਿੰਘ ਆੜ੍ਹਤੀਆ, ਸੁਖਵਿੰਦਰ ਸਿੰਘ ਕਾਲੂ, ਗੁਰਦੀਪ ਸਿੰਘ ਰਾਜੂ ਬੋਗਾ, ਪ੍ਰਦੀਪ ਸਿੰਘ ਗੋਲਾ ਆੜ੍ਹਤੀਆ ਆਦਿ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ਵਰਕਰਾਂ ’ਚ ਭਾਰੀ ਉਤਸ਼ਾਹ-ਸੁਖਨੰਦਨ ਅਗਰਵਾਲ, ਦੀਪਕ ਤਲਵਾੜ ਅਗਲੀ ਖ਼ਬਰ ਭੇਖਾ ਦੇ ਗੁਰਦੁਆਰਾ ਗੁਰੂਸਰ ਸਾਹਿਬ ’ਚ ਹੋਇਆ ਸ਼ਾਟ ਸਰਕਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।