11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ਵਰਕਰਾਂ ’ਚ ਭਾਰੀ ਉਤਸ਼ਾਹ-ਸੁਖਨੰਦਨ ਅਗਰਵਾਲ, ਦੀਪਕ ਤਲਵਾੜ

ਅਜੀਤ ਡੈਸਕ 17-07-2026
ਬਾਘਾ ਪੁਰਾਣਾ, 16 ਜੁਲਾਈ (ਟਿੰਕੂ ਕਾਠਪਾਲ)-17 ਜੁਲਾਈ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਭਾਜਪਾ ਹਲਕਾ ਕਨਵੀਨਰ ਸੁਖਨੰਦਨ ਅਗਰਵਾਲ ਅਤੇ ਬਾਘਾ ਪੁਰਾਣਾ ਮੰਡਲ ਪ੍ਰਧਾਨ ਦੀਪਕ ਤਲਵਾੜ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਦੌਰੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਮੌਕੇ ਵਰਕਰਾਂ ਨੂੰ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸੁਖਨੰਦਨ ਅਗਰਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਵਿਕਾਸ, ਬੁਨਿਆਦੀ ਢਾਂਚੇ, ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਦੀ ਭਲਾਈ ਲਈ ਲਗਾਤਾਰ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਾਘਾ ਪੁਰਾਣਾ ਹਲਕੇ ਤੋਂ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਸਮਰਥਕ ਸਮਾਗਮ ਵਿਚ ਸ਼ਿਰਕਤ ਕਰਨਗੇ। ਮੰਡਲ ਪ੍ਰਧਾਨ ਦੀਪਕ ਤਲਵਾੜ ਨੇ ਕਿਹਾ ਕਿ ਪਾਰਟੀ ਦੇ ਹਰ ਬੂਥ ਅਤੇ ਮੰਡਲ ਪੱਧਰ ਦੇ ਵਰਕਰਾਂ ਵਿਚ ਭਾਰੀ ਜੋਸ਼ ਹੈ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਲੈ ਕੇ ਆਵਾਜਾਈ, ਰਵਾਨਗੀ ਅਤੇ ਹੋਰ ਪ੍ਰਬੰਧਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤਾਂ ਜੋ ਕਿਸੇ ਵੀ ਵਰਕਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵਰਕਰਾਂ ਨੂੰ ਸਮੇਂ ਦੀ ਪਾਬੰਦੀ ਨਾਲ ਨਿਰਧਾਰਿਤ ਸਥਾਨ ‘ਤੇ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਮੰਡਲ ਅਹੁਦੇਦਾਰ, ਬੂਥ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੇ ਮਨੋਬਲ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਕੰਪਿਊਟੇਸ਼ਨਲ ਥਿੰਕਿੰਗ ਅਤੇ ਏ-ਆਈ ਵਰਕਸ਼ਾਪ ਦਾ ਆਯੋਜਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ (ਬ) ਵਲੋੰ ਇਕਬਾਲ ਸਿੰਘ ਘਾਲਾ ਨੂੰ ਐਸ. ਸੀ. ਵਿੰਗ ਦਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।