11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸੈਂਕੜੇ ਕਿਸਾਨਾਂ ਮਜ਼ਦੂਰਾਂ ਨੇ ਦੇਸ਼ ਬਚਾਓ ਮੋਰਚੇ ਦੇ ਸੱਦੇ ’ਤੇ ਕੀਤਾ ਮੋਟਰਸਾਈਕਲ ਮਾਰਚ

ਅਜੀਤ ਡੈਸਕ 17-07-2026
ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਦੇਸ਼ ਬਚਾਓ ਮੋਰਚੇ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀ.ਕੇ.ਯੂ. ਏਕਤਾ ਆਜ਼ਾਦ, ਬੀ.ਕੇ.ਯੂ. ਬਹਿਰਾਮ ਕੇ ਅਤੇ ਬੀ.ਕੇ.ਯੂ. ਕ੍ਰਾਂਤੀਕਾਰੀ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਵਲੋਂ ਭਾਰਤ-ਅਮਰੀਕਾ ਫਰੀ ਟਰੇਡ ਸਮਝੌਤੇ ਦੇ ਵਿਰੁੱਧ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਹ ਮਾਰਚ ਪਿੰਡ ਦੁਸਾਂਝ ਤੋਂ ਸ਼ੁਰੂ ਹੋ ਕੇ ਡੀ.ਸੀ. ਕੰਪਲੈਕਸ ਮੋਗਾ ਵਿਖੇ ਸਮਾਪਤ ਹੋਇਆ ਤੇ ਕਿਸਾਨ ਆਗੂਆਂ ਨੇ ਡੀ. ਸੀ. ਸਾਗਰ ਸੇਤੀਆ ਨੂੰ ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ ਤੇ ਭਾਰਤ ਅਮਰੀਕਾ ਸਮਝੌਤਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਵਿਸ਼ਾਲ ਮੋਟਰਸਾਈਕਲ ਮਾਰਚ ਤੋਂ ਪਹਿਲਾਂ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਬੀ.ਕੇ.ਯੂ. ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ, ਬੀ.ਕੇ.ਯੂ. ਬਹਿਰਾਮ ਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਸੂਬਾ ਆਗੂ ਜਗਮੋਹਨ ਸਿੰਘ ਕੰਗ, ਬੀ.ਕੇ.ਯੂ. ਤੋਤੇਵਾਲਾ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਫਰੀ ਟਰੇਡ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਛੋਟੇ ਵਪਾਰੀਆਂ, ਛੋਟੇ ਦੁਕਾਨਦਾਰਾਂ ਤੇ ਆਮ ਲੋਕਾਂ ਦੇ ਹਿਤਾਂ ਦੇ ਉਲਟ ਹੈ। ਇਸ ਸਮਝੌਤੇ ਨਾਲ ਬਹੁਰਾਸ਼ਟਰੀ ਕੰਪਨੀਆਂ ਨੂੰ ਭਾਰਤ ਦੇ ਖੇਤੀਬਾੜੀ, ਡੇਅਰੀ, ਬੀਜ, ਖੁਰਾਕ ਅਤੇ ਹੋਰ ਖੇਤਰਾਂ ਵਿਚ ਸਿੱਧਾ ਦਾਖਲਾ ਮਿਲੇਗਾ ਜਿਸ ਨਾਲ ਦੇਸ਼ ਦੀ ਖੇਤੀ ਅਤੇ ਪੇਂਡੂ ਆਰਥਿਕਤਾ ਨੂੰ ਵੱਡਾ ਨੁਕਸਾਨ ਪਹੁੰਚੇਗਾ। ਕਿਸਾਨ ਆਗੂਆਂ ਕਿਹਾ ਕਿ ਭਾਰਤ ਸਰਕਾਰ ਕਾਰਪੋਰੇਟ ਘਰਾਨਿਆਂ ਦੇ ਦਬਾਅ ਹੇਠ ਲੋਕਾਂ ਦੇ ਹਿਤਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਅਤੇ ਲੋਕਾਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਤਾਂ ਦੇਸ਼ ਪੱਧਰ ’ਤੇ ਤਿੱਖਾ ਅਤੇ ਲੰਬਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਧਰਮ ਸਿੰਘ ਵਾਲਾ, ਹਰਨੇਕ ਸਿੰਘ ਡੇਮਰੂ, ਸੋਹਣ ਸਿੰਘ ਰਾਮੂੰਵਾਲਾ, ਗੁਰਮੇਲ ਸਿੰਘ ਲੋਹਗੜ੍ਹ ,ਗੁਰਮੇਲ ਸਿੰਘ ਬੀ.ਕੇ.ਯੂ. ਬਹਿਰਾਮ ਕੇ, ਜਗਰਾਜ ਸਿੰਘ ਦੱਦਾਹੂਰ, ਬਲਵਿੰਦਰ ਸਿੰਘ ਬੀ.ਕੇ.ਯੂ. ਏਕਤਾ ਆਜ਼ਾਦ, ਗੁਰਦੀਪ ਸਿੰਘ ਵੈਰੋਕੇ ਬੀ.ਕੇ.ਯੂ. ਕ੍ਰਾਂਤੀਕਾਰੀ, ਪਿੱਪਲ ਸਿੰਘ ਕੋਟ ਸਦਰ ਖਾਂ, ਰਣਜੀਤ ਸਿੰਘ ਚੱਕ ਤਾਰੇਵਾਲਾ, ਇੰਦਰਮੋਹਨ ਸਿੰਘ ਪੱਤੋ ਆਦਿ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ਤੇ ਨੌਜਵਾਨ ਹਾਜ਼ਰ ਸਨ|
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਦਸਮੇਸ਼ ਨਗਰ ਮੋਗਾ ਨੂੰ ਐਲ. ਈ. ਡੀ. ਕੀਤੀ ਭੇਟ ਅਗਲੀ ਖ਼ਬਰ ਪੰਜਾਬ ਕੋ-ਐਜੂਕੇਸ਼ਨ ਸਕੂਲ ਬਾਘਾ ਪੁਰਾਣਾ ਵਿਖੇ ਤੋਤਾ ਸਿੰਘ ਦੀਨਾ ਵਲੋਂ ਲਗਾਇਆ ਗਿਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।